ਪੰਜਾਬ ''ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
Sunday, Sep 27, 2026 - 04:40 PM (IST)
ਚੰਡੀਗੜ੍ਹ : ਪੰਜਾਬ 'ਚ ਭਲਕੇ ਮਤਲਬ ਕਿ ਸੋਮਵਾਰ 28 ਸਤੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 28 ਸਤੰਬਰ ਨੂੰ 'ਸ਼ਹੀਦ ਭਗਤ ਸਿੰਘ' ਦੇ ਜਨਮ ਦਿਹਾੜੇ ਦੀ ਯਾਦ 'ਚ ਇਸ ਦਿਨ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮਾਂ ਨੂੰ 27 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਵਿਚੋਂ ਮੁਲਾਜ਼ਮ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।
ਹਾਲਾਂਕਿ ਇੱਥੇ ਸਾਫ਼ ਕਰ ਦੇਈਏ ਕਿ ਇਸ ਦਿਨ ਸੂਬੇ 'ਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
