ਪੰਜਾਬ 'ਚ ਭਲਕੇ ਸਰਕਾਰੀ ਛੁੱਟੀ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
Monday, Sep 14, 2026 - 10:32 AM (IST)
ਚੰਡੀਗੜ੍ਹ : ਪੰਜਾਬ 'ਚ ਮੰਗਲਵਾਰ 15 ਸਤੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 15 ਸਤੰਬਰ ਨੂੰ 'ਸੰਵਤਸਰੀ ਦਿਵਸ' ਹੈ, ਜਿਸ ਦੇ ਮੱਦੇਨਜ਼ਰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮਾਂ 27 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਵਿਚੋਂ ਮੁਲਾਜ਼ਮ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।
ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
ਇਨ੍ਹਾਂ ਛੁੱਟੀਆਂ ਦੀ ਸੂਚੀ 'ਚ ਹੀ ਸਤੰਬਰ ਮਹੀਨੇ 20, 25 ਅਤੇ 28 ਨੂੰ ਵੀ ਰਾਖਵੀਂ ਛੁੱਟੀ ਐਲਾਨੀ ਗਈ ਹੈ। ਹਾਲਾਂਕਿ ਇੱਥੇ ਸਾਫ਼ ਕਰ ਦੇਈਏ ਕਿ ਇਸ ਦਿਨ ਸੂਬੇ 'ਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
