ਜਨਤਕ ਥਾਵਾਂ ''ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ
Wednesday, Nov 22, 2017 - 01:13 PM (IST)
ਗੜ੍ਹਦੀਵਾਲਾ (ਜਤਿੰਦਰ)— ਐੱਸ. ਐੱਮ. ਓ. ਪੀ. ਐੱਚ. ਸੀ. ਭੂੰਗਾ ਡਾ. ਰਣਜੀਤ ਸਿੰਘ ਘੋਤੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਗਲਵਾਰ ਗੜ੍ਹਦੀਵਾਲਾ ਸ਼ਹਿਰ ਵਿਖੇ ਜਨਤਕ ਥਾਵਾਂ 'ਤੇ ਤੰਬਾਕੂ, ਬੀੜੀ ਅਤੇ ਸਿਗਰਟ ਪੀਣ ਵਾਲੇ ਲੋਕਾਂ ਦੇ ਚਲਾਨ ਕੱਟੇ ਗਏ ਅਤੇ ਕਰਿਆਨੇ ਦੀਆਂ ਦੁਕਾਨਾਂ ਤੇ ਬੀੜੀ-ਸਿਗਰਟ ਵੇਚਣ ਵਾਲਿਆਂ ਨੂੰ ਖੁੱਲ੍ਹੀ ਬੀੜੀ-ਸਿਗਰਟ ਨਾ ਵੇਚਣ ਲਈ ਕਿਹਾ ਗਿਆ।

ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਫਲਾਂ-ਸਬਜ਼ੀਆਂ ਦੀਆਂ ਰੇਹੜੀਆਂ ਤੇ ਦੁਕਾਨਾਂ 'ਤੇ ਵੀ ਚੈਕਿੰਗ ਕੀਤੀ ਗਈ ਅਤੇ ਸਾਫ-ਸੁਥਰੇ ਫਲ-ਸਬਜ਼ੀਆਂ ਵੇਚਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਐੱਚ. ਆਈ. ਅਮਿਤ ਸ਼ਰਮਾ, ਉਮੇਸ਼ ਕੁਮਾਰ ਐੱਚ. ਆਈ., ਜਗਦੀਪ ਸਿੰਘ ਹੈਲਥ ਵਰਕਰ, ਮਨਜਿੰਦਰ ਸਿੰਘ ਹੈਲਥ ਵਰਕਰ ਆਦਿ ਹਾਜ਼ਰ ਸਨ।
