ਖਹਿਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਫੂਕਿਆ ਪੁਤਲਾ
Friday, Nov 24, 2017 - 02:32 AM (IST)

ਪਠਾਨਕੋਟ, (ਸ਼ਾਰਦਾ)- ਨਸ਼ਿਆਂ ਦੇ ਮਾਮਲੇ 'ਚ ਫਸੇ 'ਆਪ' ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਪਠਾਨਕੋਟ ਦਿਹਾਤੀ ਦੇ ਜ਼ਿਲਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕਰ ਕੇ ਸਲਾਰੀਆ ਚੌਕ 'ਚ ਖਹਿਰਾ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਵਰਕਰਾਂ ਵੱਲੋਂ ਸ਼ਹਿਰ 'ਚੋਂ ਰੋਸ ਰੈਲੀ ਕੱਢੀ ਗਈ।
ਪ੍ਰਦਰਸ਼ਨਕਾਰੀਆਂ 'ਚ ਨਵਦੀਪ ਸਿੰਘ ਲਵਲੀ, ਰਾਜਨ ਕੁਮਾਰ ਭੋਆ, ਜਸਮੀਤ ਸਿੰਘ, ਵਿਕਰਮ ਸ਼ਰਮਾ, ਅਮਰਜੀਤ ਸਿੰਘ, ਸਾਹਿਲ ਡੋਗਰਾ, ਮਲਕੀਤ ਬਾਜਵਾ, ਅਸ਼ਵਨੀ ਕੁਮਾਰ, ਰਜਤ ਕੁਮਾਰ, ਗੁਰਮੀਤ ਸਿੰਘ, ਸਤਨਾਮ ਸਿੰਘ, ਸ਼ਮਸ਼ੇਰ ਸਿੰਘ, ਸੌਰਭ ਸ਼ਰਮਾ, ਗਗਨਦੀਪ ਸਿੰਘ, ਅਨੁ ਸ਼ਰਮਾ, ਦੀਪਕ ਕੁਮਾਰ, ਹਰਦੀਪ ਸਿੰਘ, ਜੁਗਿੰਦਰ ਸਿੰਘ, ਜਸਵੰਤ ਸਿੰਘ, ਪ੍ਰਭਦੀਪ ਸਿੰਘ, ਰਵਿੰਦਰ ਸਿੰਘ ਗੋਰਾਇਆ ਆਦਿ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਹਰ ਗੱਲ 'ਤੇ ਅਸਤੀਫ਼ਾ ਮੰਗਣ ਵਾਲੇ ਅਰਵਿੰਦ ਕੇਜਰੀਵਾਲ ਸੁਖਪਾਲ ਖਹਿਰਾ ਮਾਮਲੇ 'ਚ ਚੁੱਪੀ ਕਿਉਂ ਵੱਟੀ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਨੈਤਿਕਤਾ ਦੇ ਆਧਾਰ 'ਤੇ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਤੇ ਲੋਕ 'ਆਪ' ਦਾ ਬਾਈਕਾਟ ਕਰਨ। ਜਸਪ੍ਰੀਤ ਰਾਣਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਕਰਦਾ ਸੀ ਪਰ ਉਨ੍ਹਾਂ ਦੀ ਪਾਰਟੀ ਦੇ ਨੇਤਾ ਸਭ ਤੋਂ ਜ਼ਿਆਦਾ ਨਸ਼ੇ ਦਾ ਕਾਰੋਬਾਰ ਕਰਨ ਦੇ ਸੌਦਾਗਰ ਹਨ। ਉਨ੍ਹਾਂ ਕਿਹਾ ਕਿ ਜੇਕਰ 'ਆਪ' ਪਾਰਟੀ ਖੁਦ ਨੂੰ ਇੰਨਾ ਹੀ ਈਮਾਨਦਾਰ ਸਮਝਦੀ ਹੈ ਤਾਂ ਖਹਿਰਾ ਨੂੰ ਤੁਰੰਤ ਬਰਖਾਸਤ ਕਰ ਕੇ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਏ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪਾਰਟੀ ਨੇ ਛੇਤੀ ਹੀ ਖਹਿਰਾ ਨੂੰ ਬਰਖਾਸਤ ਨਾ ਕੀਤਾ ਤਾਂ ਉਹ ਸੰਘਰਸ਼ ਨੂੰ ਅੰਦੋਲਨ ਦਾ ਰੂਪ ਦੇਣ ਨੂੰ ਮਜਬੂਰ ਹੋਣਗੇ।