ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਹੋਇਆ ਸੰਪੰਨ
Thursday, Nov 20, 2025 - 11:09 AM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਮਟਨ ਸਾਹਿਬ ਅਨੰਤਨਾਗ (ਸ੍ਰੀਨਗਰ) ਕਸ਼ਮੀਰ ਤੋਂ ਆਰੰਭ ਹੋਏ 'ਪੁਕਾਰ ਦਿਵਸ ਨਗਰ ਕੀਰਤਨ' ਦੀ ਬੀਤੀ ਦੇਰ ਰਾਤ ਢਾਈ ਵਜੇ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਜਜ਼ਬਾਤੀ ਅਤੇ ਰੂਹਾਨੀਅਤ ਭਰੇ ਮਾਹੌਲ ਵਿਚ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਨਗਰ ਕੀਰਤਨ ਪੁੱਜਣ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਸਵਾਗਤ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ
ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗਿਆਨੀ ਕੁਲਦੀਪ ਸਿੰਘ ਨੇ ਆਪਣੇ ਸੀਸ ’ਤੇ ਸੁਸ਼ੋਭਿਤ ਕਰ ਕੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸੁਖ-ਆਸਨ ਅਸਥਾਨ ’ਤੇ ਸੁਸ਼ੋਭਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਮਟਨ ਸਾਹਿਬ ਸ਼੍ਰੀਨਗਰ ਤੋਂ ਸਜਾਇਆ ਗਿਆ ਨਗਰ ਕੀਰਤਨ ਪੰਡਤ ਕਿਰਪਾ ਰਾਮ ਜੀ ਦੇ ਕਸ਼ਮੀਰੀ ਪੰਡਤਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਪਾਸ ਕੀਤੀ ਪੁਕਾਰ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਆਜ਼ਾਦੀ ਅਤੇ ਦੇਸ਼ ਦੇ ਬਹੁਧਰਮੀ ਸੱਭਿਆਚਾਰ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਸਿੱਖ ਕੌਮ ਦੇ ਨਾਲ-ਨਾਲ ਦੂਸਰੇ ਧਰਮਾਂ ਦੇ ਲੋਕਾਂ ਵਲੋਂ ਵੀ ਵੱਡੇ ਉਤਸ਼ਾਹ ਨਾਲ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ 'ਚ ਫੁੱਟ ਨੇ ਖੋਲ੍ਹੀ ਪਾਰਟੀ ਦੀ ਪੋਲ, ਅੰਦਰੂਨੀ ਕਲੇਸ਼ ਆਇਆ ਸਾਹਮਣੇ
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਡਾ. ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸੁਖਬੀਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਵਧੀਕ ਮੈਨੇਜਰ ਸਤਨਾਮ ਸਿੰਘ ਰਿਆੜ ਅਤੇ ਮੀਤ ਮੈਨੇਜਰ ਭੁਪਿੰਦਰ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: Punjab: ਇਨਸਾਨੀਅਤ ਸ਼ਰਮਸਾਰ! ਕੂੜਾ ਚੁੱਕਣ ਵਾਲੇ ਵਾਹਨ 'ਚ ਲੈ ਗਏ ਅਣਪਛਾਤੇ ਵਿਅਕਤੀ ਦੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
