ਸਿਵਲ ਸਰਜਨ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼, 1.63 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਬੂੰਦਾਂ

Monday, Jun 28, 2021 - 03:50 PM (IST)

ਸਿਵਲ ਸਰਜਨ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼, 1.63 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਬੂੰਦਾਂ

ਲੁਧਿਆਣਾ (ਸਹਿਗਲ) : ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਉਦਘਾਟਨ ਬੱਸ ਅੱਡੇ ਨੇੜੇ ਝੁੱਗੀਆਂ-ਝੌਂਪੜੀਆਂ ਵਿਚ ਰਹਿਣ ਵਾਲੇ ਪਰਿਵਾਰਾਂ ਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੇੜ ’ਚ ਸਿਰਫ ਭੱਠੇ, ਫੈਕਟਰੀਆਂ, ਨਿਰਮਾਣ ਅਧੀਨ ਇਮਾਰਤਾਂ, ਝੁੱਗੀਆਂ ਅਤੇ ਝੌਂਪੜੀਆਂ ਦੇ 163162 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ।

ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਭਗ 777 ਸਿਹਤ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ’ਚੋਂ 405 ਟੀਮਾਂ ਪਿੰਡਾਂ ’ਚ ਅਤੇ 372 ਸ਼ਹਿਰਾਂ ’ਚ ਕੰਮ ਕਰਨਗੀਆਂ। ਇਸ ਮੁਹਿੰਮ ਦੀ ਦੇਖ-ਰੇਖ ਲਈ ਲਗਭਗ 194 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 413494 ਘਰਾਂ ਤੱਕ ਪਹੁੰਚ ਕਰ ਕੇ ਪੋਲੀਓ ਰੋਕੂ ਬੂੰਦਾਂ ਪਲਾਈਆਂ ਜਾਣਗੀਆਂ। ਇਸ ਮੌਕੇ ਡਾ. ਜੁਨੇਜਾ ਨੇ ਕੋਰੋਨਾ ਦੀ ਭਿਆਨਕ ਬੀਮਾਰੀ ਦੇ ਨਿਯਮਾਂ ਨੂੰ ਧਿਆਨ ਵਿਚ ਰੱਖਦੇ ਬੱਚਿਆਂ ਦੇ ਮਾਪਿਆਂ ਨੂੰ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਪੂਰਨ ਤੌਰ ’ਤੇ ਸਹਿਯਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪਲਸ ਪੋਲੀਓ ਟੀਮਾਂ ਦੇ ਸੁਪਰਵਾਈਜ਼ਰ ਡਾ. ਨੀਲਮ ਗਿੱਲ ਵੀ ਹਾਜ਼ਰ ਸਨ।
 


author

Babita

Content Editor

Related News