ਸ਼ਹੀਦ ਮਨਿੰਦਰ ਸਿੰਘ ਦੇ ਪਿਤਾ ਨੇ ਕੈਪਟਨ ਤੇ ਮੋਦੀ ਨੂੰ ਲਿਖੀ ਚਿੱਠੀ (ਵੀਡੀਓ)
Thursday, Mar 28, 2019 - 04:40 PM (IST)
ਦੀਨਾਨਗਰ (ਦੀਪਕ ਕੁਮਾਰ) : ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਦੇ ਜ਼ਖਮ ਅਜੇ ਵੀ ਅੱਲ੍ਹੇ ਨੇ ਤੇ ਉਨ੍ਹਾਂ ਦਾ ਦੁੱਖ ਕਦੇ ਵੀ ਘੱਟ ਨਹੀਂ ਹੋ ਸਕਦਾ ਹੈ ਪਰ ਸਰਕਾਰਾਂ ਉਨ੍ਹਾਂ ਪਰਿਵਾਰਾਂ ਦੀਆਂ ਮੰਗਾਂ ਪੂਰੀਆਂ ਕਰਕੇ ਉਨ੍ਹਾਂ ਪ੍ਰਤੀ ਆਪਣਾ ਫਰਜ਼ ਜ਼ਰੂਰ ਨਿਭਾਅ ਸਕਦੀਆਂ ਹਨ। ਦੀਨਾਨਗਰ ਦੇ ਸ਼ਹੀਦ ਮਨਿੰਦਰ ਸਿੰਘ ਦੇ ਪਿਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਦੂਜੇ ਬੇਟੇ ਲਖਵੀਸ਼ ਪੰਜਾਬ ਪੁਲਸ 'ਚ ਡੀ. ਐੱਸ. ਪੀ. ਅਹੁਦੇ 'ਤੇ ਤਾਇਨਾਤ ਕੀਤਾ ਜਾਵੇ। ਲਖਵੀਸ਼ ਇਸ ਸਮੇਂ ਸੀ.ਆਰ.ਪੀ. 'ਚ ਅਸਮ 'ਚ ਤਾਇਨਾਤ ਹੈ।
ਸ਼ਹੀਦ ਮਨਿੰਦਰ ਸਿੰਘ ਦੇ ਪਿਤਾ ਦੀ ਇਸ ਮੰਗ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਜਵਾਬ ਵੀ ਆ ਚੁੱਕਾ ਹੈ। ਉਨ੍ਹਾਂ ਲਿਖਿਆ ਕਿ ਸ਼ਹੀਦ ਦੇ ਪਰਿਵਾਰ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਕਰਨਗੇ। ਇਸ ਲਈ ਉਨ੍ਹਾਂ ਨੇ ਪੰਜਾਬ ਦੇ ਡੀ.ਜੀ.ਪੀ. ਨਾਲ ਗੱਲ ਕਰ ਲਈ ਹੈ ਤਾਂ ਜੋ ਮਨਿੰਦਰ ਦਾ ਭਰਾ ਆਪਣੀ ਡਿਊਟੀ ਨਿਭਾਉਣ ਦੇ ਨਾਲ-ਨਾਲ ਬੀਮਾਰ ਪਿਤਾ ਦੀ ਵੀ ਦੇਖ-ਰੇਖ ਕਰ ਸਕੇ।