ਹਵਾਈ ਸਟ੍ਰਾਈਕ ਤੋਂ ਬਾਅਦ ਦੇਖੋ ਕੀ ਬੋਲਿਆ ਮੋਗਾ ਦੇ ਸ਼ਹੀਦ ਜੈਮਲ ਸਿੰਘ ਦਾ ਪਰਿਵਾਰ
Tuesday, Feb 26, 2019 - 06:59 PM (IST)

ਮੋਗਾ : ਭਾਰਤੀ ਹਵਾਈ ਫੌਜ ਵਲੋਂ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਸਥਿਤ ਦਹਿਸ਼ਤਗਰਦਾਂ ਦੇ ਟਿਕਾਣਿਆਂ 'ਤੇ ਕੀਤੀ ਗਈ ਕਾਰਵਾਈ 'ਤੇ ਮੋਗਾ ਦੇ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨੇ ਤਸੱਲੀ ਪ੍ਰਗਟਾਉਂਦੇ ਹੋਏ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਹੈ। ਸ਼ਹੀਦ ਦੇ ਪਰਿਵਾਰ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਪੁੱਤਰ ਜੈਮਲ ਅਤੇ ਬਾਕੀ ਸ਼ਹੀਦ ਹੋਏ ਜਵਾਨਾਂ ਨੂੰ ਸੱਚੀ ਸ਼ਰਧਾਂਜਲੀ ਮਿਲੀ ਹੈ ਅਤੇ ਉਨ੍ਹਾਂ ਸਾਰੇ ਸ਼ਹੀਦਾਂ ਦੀਆਂ ਆਤਮਾ ਨੂੰ ਸ਼ਾਂਤੀ ਮਿਲੇਗੀ ਜਿਹੜੇ 14 ਫਰਵਰੀ ਨੂੰ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋ ਗਏ ਸਨ। ਪਾਕਿਸਤਾਨ ਨੂੰ ਅਜਿਹੀ ਹੀ ਮੂੰਹ ਤੋੜ ਜਵਾਬ ਦੀ ਜ਼ਰੂਰਤ ਸੀ।
ਦੱਸਣਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਵਿਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋਏ ਗਏ ਸਨ, ਜਿਨ੍ਹਾਂ ਵਿਚ ਮੋਗਾ ਜ਼ਿਲੇ ਦੇ ਪਿੰਡ ਘਲੋਟੀ ਖੁਰਦ ਦਾ ਜਵਾਨ ਜੈਮਲ ਸਿੰਘ ਵੀ ਸ਼ਾਮਲ ਸੀ। ਜਿਸ ਸਮੇਂ ਇਹ ਹਮਲਾ ਹੋਇਆ ਉਸ ਸਮੇਂ ਜੈਮਲ ਸਿੰਘ ਸੀਰ. ਆਰ. ਪੀ. ਐੱਫ. ਦੀ ਬੱਸ ਚਲਾ ਰਿਹਾ ਸੀ।