ਪੰਜਾਬ ’ਚ ਪੈਟਰੋਲ-ਡੀਜ਼ਲ ਦੇ ਪਏ ਲਾਲੇ, ਕੁੱਝ ਘੰਟਿਆਂ ’ਚ ਹੀ ਖਾਲ੍ਹੀ ਹੋਏ ਪੰਪ, ਬਦਤਰ ਬਣੇ ਹਾਲਾਤ

Tuesday, Jan 02, 2024 - 06:42 PM (IST)

ਪੰਜਾਬ ’ਚ ਪੈਟਰੋਲ-ਡੀਜ਼ਲ ਦੇ ਪਏ ਲਾਲੇ, ਕੁੱਝ ਘੰਟਿਆਂ ’ਚ ਹੀ ਖਾਲ੍ਹੀ ਹੋਏ ਪੰਪ, ਬਦਤਰ ਬਣੇ ਹਾਲਾਤ

ਜਲੰਧਰ : ਟਰੱਕ ਡਰਾਈਵਰਾਂ ਵੱਲੋਂ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਨਜ਼ਰ ਆ ਰਹੀ ਹੈ। ਦਰਅਸਲ ਲੋਕਾਂ ਵਿਚ ਇਹ ਗੱਲ ਫੈਲ ਗਈ ਹੈ ਕਿ ਹੜਤਾਲ ਕਾਰਨ ਪੈਟਰੋਲ ਪੰਪਾਂ ’ਤੇ ਤੇਲ ਮੁੱਕ ਰਿਹਾ ਹੈ। ਇਸ ਲਈ ਲੋਕ ਵਾਹਨਾਂ ’ਤੇ ਤੇਲ ਪੁਆਉਣ ਲਈ ਲੰਮੀਆਂ ਕਤਾਰਾਂ ’ਚ ਲੱਗੇ ਹੋਏ ਹਨ। ਪੰਜਾਬ ’ਚ ਬੱਸ ਸੇਵਾ ’ਤੇ ਵੀ ਅਸਰ ਪੈ ਗਿਆ ਹੈ। ਹਿਮਾਚਲ ਦੇ ਕਾਂਗੜਾ ਵਿਚ ਬੱਸ ਸੇਵਾਵਾਂ, ਵਸਤਾਂ ਦੀ ਸਪਲਾਈ ਅਤੇ ਸਕੂਲ ਬੱਸ ਸੇਵਾ ਪ੍ਰਭਾਵਿਤ ਹੋਈ। ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ, ਬਠਿੰਡਾ ਅਤੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਵੀ ਪੈਟਰੋਲ ਪੰਪਾਂ ’ਤੇ ਲੰਮੀਆਂ ਕਤਾਰਾਂ ਲੱਗਣ ਦੀਆਂ ਰਿਪੋਰਟਾਂ ਹਨ। ਹਾਲਾਂਕਿ ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਨੂੰ ਲੈ ਕੇ ਮਚੀ ਹਾਹਾਕਾਰ ਦਰਮਿਆਨ ਹੜਤਾਲ ਨੂੰ ਲੈ ਕੇ ਆਈ ਰਾਹਤ ਭਰੀ ਖ਼ਬਰ

PunjabKesari

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪੰਪ ਮਾਲਕਾਂ ਨੇ ਤੇਲ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਬਕਾਇਦਾ ਪੰਪਾਂ ਦੇ ਬਾਹਰ ‘ਨੋ ਆਇਲ’ ਹੋਣ ਦੇ ਬੋਰਡ ਵੀ ਲਗਾ ਦਿੱਤੇ ਗਏ ਹਨ। ਪੰਜਾਬ ਵਿਚ ਜ਼ਿਆਦਾਤਰ ਥਾਵਾਂ ’ਤੇ ਕੁੱਝ ਹੀ ਘੰਟਿਆਂ ਵਿਚ ਪੈਟਰੋਲ ਪੰਪਾਂ ’ਚ ਤੇਲ ਖ਼ਤਮ ਹੋ ਗਿਆ ਹੈ। ਆਲਮ ਇਹ ਹੈ ਕਿ ਤੇਲ ਪਵਾਉਣ ਦੀ ਹੋੜ ਵਿਚ ਲੋਕ ਇਕ ਦੂਜੇ ਨਾਲ ਹੱਥੋ ਪਾਈ ਵੀ ਹੋ ਰਹੇ ਹਨ। 

ਇਹ ਵੀ ਪੜ੍ਹੋ : ਬੱਸ ਸੇਵਾ ਵੀ ਠੱਪ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਸਾਵਧਾਨ

PunjabKesari

ਬਠਿੰਡਾ ਵਿਚ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਵੱਡਾ ਅਸਰ ਪਿਆ ਹੈ। 40% ਪੰਪਾਂ ’ਤੇ ਤੇਲ ਉਪਲੱਬਧ ਨਹੀਂ ਹੈ। ਚੰਡੀਗੜ੍ਹ ਵਿਚ ਵੀ ਪੈਟਰੋਲ ਪੰਪਾਂ ਦੇ ਬਾਹਰ ਲੰਮੀਆਂ ਲਾਈਨਾਂ ਲੱਗੀਆਂ ਹਨ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਪੈਟਰੋਲ ਪੰਪਾਂ ’ਤੇ ਡੀਜ਼ਲ ਅਤੇ ਪੈਟਰੋਲ ਬਹੁਤ ਘੱਟ ਬਚਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿਚ ਵੀ 90 ਫੀਸਦੀ ਪੈਟਰੋਲ ਪੰਪਾਂ ਵਾਲਿਆਂ ਨੇ ਹੱਥ ਖੜ੍ਹੇ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਕੋਲ ਤੇਲ ਹੀ ਨਹੀਂ ਬਚਿਆ ਤਾਂ ਉਹ ਲੋਕਾਂ ਦੀ ਟੈਂਕੀਆਂ ਕਿਵੇਂ ਭਰਨ। ਸੰਗਰੂਰ ਵਿਚ ਪੈਟਰੋਲ ਪੰਪ ਅੱਗੇ ਤੇਲ ਭਰਵਾਉਣ ਲਈ ਇਕ ਕਿਲੋਮੀਟਰ ਤੱਕ ਵਾਹਨਾਂ ਦੀ ਲੰਬੀ ਲਾਈਨ ਲੱਗ ਗਈ। ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ। ਇਥੇ ਲੋਕ ਰਸੋਈ ਦੇ ਭਾਂਡਿਆਂ ਵਿਚ ਪੈਟਰੋਲ ਭਰਵਾਉਣ ਲਈ ਪੰਪ ’ਤੇ ਪੁੱਜ ਰਹੇ ਹਨ। ਲੋਕਾਂ ਨੇ ਹੱਥਾਂ ਵਿਚ ਸਟੀਲ ਦੇ ਡੋਲੂ ਤੇ ਬਾਲਟੀਆਂ ਫੜੀਆਂ ਹੋਈਆਂ ਹਨ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਆਈ ਵੱਡੀ ਖ਼ਬਰ, ਮੌਸਮ ਵਿਭਾਗ ਦੀ ਭਵਿੱਖਬਾਣੀ ਵਧਾਏਗੀ ਚਿੰਤਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News