ਚੰਡੀਗੜ੍ਹ ਰੂਟ 'ਤੇ ਚੱਲਦੀ ਪਨ ਬੱਸ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ

Friday, Aug 04, 2023 - 01:13 PM (IST)

ਚੰਡੀਗੜ੍ਹ ਰੂਟ 'ਤੇ ਚੱਲਦੀ ਪਨ ਬੱਸ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ

ਅੰਮ੍ਰਿਤਸਰ (ਸੁਮਿਤ)- ਪੰਜਾਬ ਰੋਡਵੇਜ਼ ਅੰਮ੍ਰਿਤਸਰ ਡਿਪੂ ਨੰਬਰ 2 'ਚ ਅੱਜ ਸਵੇਰੇ 5 ਵਜੇ ਦੇ ਕਰੀਬ ਪਨ ਬੱਸ ਦੇ ਸੜ ਕੇ ਸੁਆਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਨ ਬੱਸ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ ਪਰ ਅੱਗ ਲੱਗਣ ਦੇ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ। ਇਹ ਪਨ ਬੱਸ ਚੰਡੀਗੜ੍ਹ ਰੂਟ 'ਤੇ ਚੱਲਦੀ ਹੈ ਅਤੇ ਜਦੋਂ ਇਹ ਬੱਸ ਚੰਡੀਗੜ੍ਹ ਤੋਂ ਵਾਪਸ ਆ ਰਹੀ ਸੀ ਤਾਂ ਅੰਮ੍ਰਿਤਸਰ ਡਿਪੂ ਨੰਬਰ 2 ਕੋਲ ਖੜ੍ਹੀ ਕੀਤੀ ਗਈ, ਜਿਸ ਦੌਰਾਨ ਬੱਸ 'ਚ ਕੋਈ ਸਵਾਰੀ ਨਹੀਂ ਸੀ ਅਤੇ ਬੱਸ ਨੂੰ ਕੁੱਝ ਸਮੇਂ ਬਾਅਦ ਅੱਗ ਲੱਗ ਗਈ। ਜਿਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਹੈ।

ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ

ਜਾਣਕਾਰੀ ਅਨੁਸਾਰ ਬੱਸ ਨੰਬਰ ਪੀਬੀ 02 ਈ.ਜੀ 9406 ਨੂੰ ਅੱਗ ਲੱਗੀ ਹੈ। ਇਸ ਦੌਰਾਨ ਡਿਊਟੀ 'ਤੇ ਮੌਜੂਦ ਕਰਮਚਾਰੀਆਂ ਨੇ ਫ਼ਾਇਰ ਬ੍ਰਿਗੇਡ ਨੂੰ ਫੋਨ ਕੀਤਾ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ ਅਤੇ ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਜਦੋਂ ਜੀ.ਐੱਮ .2 ਮਧੂ ਪੁਸ਼ਪ ਨੂੰ ਫ਼ੋਨ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ।

ਇਹ ਵੀ ਪੜ੍ਹੋ- 20 ਸਾਲ ਦੀ ਕੁੜੀ ਨੂੰ ਵਰਗਲਾ ਕੇ ਲੈ ਗਿਆ 60 ਸਾਲਾ ਬਜ਼ੁਰਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News