ਜ਼ਰੂਰੀ ਖ਼ਬਰ : ਇਸ ਤਾਰੀਖ਼ ਨੂੰ ਪੂਰਾ 'ਪੰਜਾਬ' ਰਹੇਗਾ ਬੰਦ, ਸੋਚ-ਸਮਝ ਕੇ ਹੀ ਘਰੋਂ ਨਿਕਲਣ ਲੋਕ

08/11/2022 4:19:41 PM

ਚੰਡੀਗੜ੍ਹ/ਅੰਮ੍ਰਿਤਸਰ (ਟੋਡਰਮਲ, ਰਮਨਜੀਤ) : ਪੰਜਾਬ ਦੇ ਵਾਲਮੀਕਿ ਭਾਈਚਾਰੇ ਵੱਲੋਂ ਸਰਕਾਰ ਨਾਲ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਬਾਅਦ ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪਵਿੱਤਰ ਵਾਲਮੀਕਿ ਤੀਰਥ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਮਾਰ ਦਰਸ਼ਨ ਨੇ ਦੱਸਿਆ ਕਿ ਵਾਲਮੀਕਿ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੁੰਡੇ ਨੇ ਮੰਗੇਤਰ ਨੂੰ ਫਲੈਟ 'ਚ ਸ਼ਰੇਆਮ ਬੁਆਏਫਰੈਂਡ ਨਾਲ ਫੜ੍ਹਿਆ, ਘਬਰਾਈ ਕੁੜੀ ਨੇ ਜੋ ਕੀਤਾ, ਛੁੱਟੇ ਸਭ ਦੇ ਪਸੀਨੇ

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਅਤੇ ਵਾਲਮੀਕਿ ਭਾਈਚਾਰੇ ਦਰਮਿਆਨ 10 ਅਗਸਤ ਨੂੰ ਮੋਹਾਲੀ ਵਿਖੇ ਮੀਟਿੰਗ ਹੋਈ। ਸਮੇਂ ਅਨੁਸਾਰ ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕੀਤੀ ਪਰ ਨਤੀਜਾ ਬੇਸਿੱਟਾ ਨਿਕਲਿਆ। ਇਸ ਤੋਂ ਬਾਅਦ ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵੇਰਕਾ ਦਾ ਪੈਕਟ ਵਾਲਾ ਦਹੀਂ ਖਾਣ ਦੇ ਸ਼ੌਕੀਨ ਸਾਵਧਾਨ! ਇਹ ਵੀਡੀਓ ਦੇਖ ਖੁੱਲ੍ਹੀਆਂ ਰਹਿ ਜਾਣਗੀਆਂ ਅੱਖਾਂ
ਪੰਚਾਇਤ ਮੰਤਰੀ ਨੇ ਬੰਦ ਦਾ ਸੱਦਾ ਵਾਪਸ ਲੈਣ ਦੀ ਕੀਤੀ ਅਪੀਲ
ਅੱਜ ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵਾਲਮੀਕਿ ਸਮਾਜ ਦੇ ਆਗੂਆਂ ਨੇ ਪਾਵਨ ਵਾਲਮੀਕਿ ਤੀਰਥ ਪ੍ਰਬੰਧਕ ਕਮੇਟੀ, ਪੰਜਾਬ ਦੇ ਬੈਨਰ ਹੇਠ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਮੰਗ ਪੱਤਰ ਦੇਣ ਆਏ ਆਗੂਆਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਜਲਦ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਮੰਤਰੀ ਨੇ ਵਾਲਮੀਕਿ ਸਮਾਜ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਪੂਰਾ ਦੇਸ਼ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਰੱਖੜੀ ਦਾ ਤਿਉਹਾਰ ਵੀ ਹੈ। ਇਸ ਕਰਕੇ 12 ਅਗਸਤ ਨੂੰ ਵਾਲਮੀਕਿ ਸਮਾਜ ਵੱਲੋਂ ਬੰਦ ਦੇ ਸੱਦੇ ਨੂੰ ਵਾਪਸ ਲੈ ਲਿਆ ਜਾਵੇ। ਮੀਟਿੰਗ ਦੇ ਅਖ਼ੀਰ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਾਰ ਫਿਰ ਵਾਲਮੀਕਿ ਸਮਾਜ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਰੱਖੜੀ ਦੇ ਤਿਓਹਾਰ ਅਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 12 ਅਗਸਤ ਨੂੰ ਬੰਦ ਦੇ ਸੱਦੇ ਨੂੰ ਵਾਪਸ ਲੈ ਲੈਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News