ਲੁਧਿਆਣਾ ''ਚ ਤੀਜੀ ''ਪੰਜਾਬੀ ਸਾਹਿਤ ਕਾਨਫ਼ਰੰਸ'', ਉੱਘੇ ਲੇਖਕਾਂ ਨੇ ਕੀਤੀ ਸ਼ਿਰੱਕਤ

01/23/2020 4:26:58 PM

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ 2 ਰੋਜ਼ਾ ਤੀਜੀ ਪੰਜਾਬੀ ਸਾਹਿਤ ਕਾਨਫ਼ਰੰਸ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ 'ਚ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀ ਲੇਖਕਾਂ ਦੀ ਲਿਖਤ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਕਾਨਫਰੰਸ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਭਵਨ ਕੈਨੇਡਾ ਸਰੀ ਦੇ ਸਰਪ੍ਰਸਤ ਸੁੱਖੀ ਬਾਠ ਮੌਜੂਦ ਰਹੇ, ਜਿਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ 'ਤੇ ਆਪਣੀ ਚਿੰਤਾ ਜ਼ਾਹਿਰ ਕੀਤੀ।
ਸੁੱਖੀ ਬਾਠ ਨੇ ਕਿਹਾ ਕਿ ਪੰਜਾਬ ਦੇ ਵਿਗੜੇ ਹੋਏ ਹਾਲਾਤ ਕਾਰਨ ਹੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਦਾ ਰੁਖ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇੱਥੋਂ ਦੀਆਂ ਸਰਕਾਰਾਂ ਤੋਂ ਹੈਰਾਨ ਹਨ ਕਿਉਂਕਿ ਰੋਜ਼ਗਾਰ ਖ਼ਤਮ ਹੋ ਚੁੱਕਾ ਹੈ, ਜਿਸ ਕਰਕੇ ਨੌਜਵਾਨ ਵਿਹਲੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ 'ਚ ਆਉਣ ਵਾਲੇ ਪੰਜਾਬੀਆਂ ਦਾ ਭਵਿੱਖ ਉੱਜਵਲ ਹੈ ਕਿਉਂਕਿ ਉੱਥੇ ਪੰਜਾਬੀ ਵੱਡੇ ਅਹੁਦਿਆਂ 'ਤੇ ਬੈਠੇ ਹੋਏ ਹਨ ਅਤੇ ਹੁਣ ਕਈ ਸਾਂਸਦ ਵੀ ਬਣ ਚੁੱਕੇ ਹਨ। ਕੈਨੇਡਾ 'ਚ ਵੱਸਦੀ ਨੌਜਵਾਨ ਪੀੜ੍ਹੀ ਦੇ ਪੰਜਾਬੀ ਸੱਭਿਆਚਾਰ ਤੋਂ ਦੂਰ ਹੋਣ 'ਤੇ ਵੀ ਉਨ੍ਹਾਂ ਨੇ ਆਪਣੀ ਚਿੰਤਾ ਜ਼ਾਹਿਰ ਕੀਤੀ। ਉਧਰ ਦੂਜੇ ਪਾਸੇ ਉੱਘੇ ਲੇਖਕ ਗੁਰਭਜਨ ਗਿੱਲ ਨੇ ਕਿਹਾ ਕਿ ਪਰਵਾਸੀ ਲੇਖਕਾਂ ਦੀ ਲਿਖਤੀ ਬਾਰੇ ਇਸ ਕਾਨਫਰੰਸ ਦੇ 'ਚ ਵਿਚਾਰਾ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਲਈ ਸੰਭਵ ਹੈ ਕਿ ਉਹ ਵੱਖ-ਵੱਖ ਲਾਈਬ੍ਰੇਰੀਆਂ 'ਚ ਜਾ ਕੇ ਪ੍ਰਵਾਸੀਆਂ ਦਾ ਸਾਹਿਤ ਪੜ੍ਹ ਸਕੇ ਅਤੇ ਵਿਚਾਰ ਕਰ ਸਕੇ। ਇਸ ਦੇ ਲਈ ਉਨ੍ਹਾਂ ਵੱਲੋਂ ਕਾਲਜ 'ਚ ਇੱਕ ਆਨਲਾਈਨ ਲਾਈਬ੍ਰੇਰੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ।
 


Babita

Content Editor

Related News