ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ

Thursday, Jul 05, 2018 - 12:42 AM (IST)

ਹੁਸ਼ਿਆਰਪੁਰ, (ਘੁੰਮਣ)- ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ’ਚ ਕਰਮਚਾਰੀਆਂ ਨੇ ਗੇਟ ਰੈਲੀ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਲਖਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ 16, 17 ਤੇ 18 ਜੁਲਾਈ ਨੂੰ ਲਗਾਤਾਰ ਤਿੰਨ ਦਿਨ ਪਨਬੱਸ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 12 ਜੁਲਾਈ ਨੂੰ ਗੇਟ ਰੈਲੀ ਕੀਤੀ ਜਾਵੇਗੀ ਅਤੇ 16 ਤੋਂ 18 ਜੁਲਾਈ ਤੱਕ ਡੀਪੂ ਬੰਦ ਕਰਕੇ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ ਅਤੇ 17 ਜੁਲਾਈ ਨੂੰ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ 18 ਜੁਲਾਈ ਨੂੰ ਪੰਜਾਬ ਦੇ ਕਿਸੇ ਵੀ ਹਾਈਵੇ ’ਤੇ ਚੱਕਾ ਜਾਮ ਦਾ ਜ਼ਬਰਦਸਤ ਪ੍ਰਦਰਸ਼ਨ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। 
ਗੇਟ ਰੈਲੀ ਨੂੰ ਯੂਨੀਅਨ ਦੇ ਆਗੂਆਂ ਬਲਜੀਤ ਸਿੰਘ, ਦਵਿੰਦਰ ਸਿੰਘ, ਨਰਿੰਦਰ ਸਿੰਘ, ਅਜੀਤ ਸਿੰਘ, ਸੁਰਜੀਤ ਸਿੰਘ, ਕੁਲਵੰਤ ਸਿੰਘ, ਕੁਲਵੀਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
 


Related News