ਸਰਕਾਰ ਦੇ ਲਾਰਿਆਂ ਤੋਂ ਅੱਕੇ ਪਨਬੱਸ ਤੇ PRTC ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ''ਤੇ ਬੈਠੇ

12/08/2021 12:01:50 AM

ਸੰਗਰੂਰ(ਸਿੰਗਲਾ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ । ਸੰਗਰੂਰ ਡਿਪੂ ਵਿਖੇ ਬੋਲਦਿਆਂ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ, ਅਵਤਾਰ ਸਿੰਘ ਬੌੜਹਾਈ, ਡਿਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ , ਸੈਕਟਰੀ ਸੁਖਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਨਬਸ ਅਤੇ ਪੀ.ਆਰ. ਟੀ.ਸੀ ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22/11/2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਕਲੀਅਰ ਕੀਤਾ ਗਿਆ ਸੀ ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ ਅਤੇ ਮੰਤਰੀ ਨੇ ਕਿਹਾ ਸੀ ਕਿ ਠੀਕ ਹੈ ਪ੍ਰੰਤੂ ਕੈਬਨਿਟ ਮੀਟਿੰਗ ਵਿੱਚ ਹੱਲ ਨਹੀਂ ਕੀਤਾ ਗਿਆ ਅਤੇ ਆਗੂ ਵਲੋਂ ਪਹਿਲਾਂ ਮੰਤਰੀ ਦੇ ਪੀ ਏ ਫੇਰ ਓ ਐੱਸ ਡੀ ਨਾਲ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਹੱਲ ਨਾ ਹੋਣ ਤੇ ਆਪਣੇ ਸੰਘਰਸ਼ ਦਾ ਐਲਾਨ ਕੀਤਾ ਗਿਆ ਪ੍ਰੰਤੂ ਸਰਕਾਰ ਵਲੋਂ ਕੋਈ ਮੀਟਿੰਗ ਜਾ ਠੋਸ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰਨ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਾ ਪਿਆ। ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14/9/2021 ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ 6/10/2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12/10/2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾਂ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿੱਸੀ ਕਿ ਸਰਕਾਰੀ ਟਰਾਂਸਪੋਰਟ ਖਤਮ ਕਰਨ ਨੂੰ ਸਰਕਾਰ ਤਿਆਰ ਹੈ। ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਥਾਂ ਤੇ ਉਲਟਾ ਡਰਾਉਣ ਧਮਕਾਉਣ ਤੇ ਲੱਗੀ ਹੈ ਜਿਸ ਨੂੰ ਟਰਾਂਸਪੋਰਟ ਕਾਮਾਂ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਅਤੇ ਆਮ ਜਨਤਾ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਵਲੋਂ ਹੱਕੀ ਅਤੇ ਜਾਇਜ ਮੰਗਾਂ ਲਈ ਰੱਖੇ ਸੰਘਰਸ਼ ਨੂੰ ਭਰਵੀਂ ਹਮਾਇਤ ਮਿਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ 9/12/2021 ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਾ ਕੀਤਾ ਗਿਆ ਤਾਂ ਸਮੂਹ ਵਰਗਾ ਨੂੰ ਨਾਲ ਲੈਕੇ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਦੇਣ ਸਮੇਤ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਤੇ ਰਮਨ ਸਿੰਘ ਕਾਲਾ ਝਾੜ, ਸੁਖਚੈਨ ਸਿੰਘ, ਅਮਰਪ੍ਰੀਤ ਕੌਰ ਪੰਜਾਬ ਸਟੂਡੈਂਟ ਸ਼ਹੀਦ ਰੰਧਾਵਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਾਥੀ ਦਰਸ਼ਨ ਸਿੰਘ ਕਿਲਾ ਹਕੀਮਾਂ ਬਲਾਕ ਪ੍ਰਧਾਨ ਧੂਰੀ, ਸੁਖਜੀਤ ਸਿੰਘ ਲੱਡਾ

ਡੀਪੂ ਚੇਅਰਮੈਨ ਲਖਵਿੰਦਰ ਸਿੰਘ ਬਿੱਟੂ ,ਹਰਪ੍ਰੀਤ ਸਿੰਘ ਗਰੇਵਾਲ, ਵਾਈਸ ਪ੍ਰਧਾਨ ਰਣਦੀਪ ਸਿੰਘ ਬਾਵਾ, ਕੈਸ਼ੀਅਰ ਰਣਜੀਤ ਸਿੰਘ ਗਿੱਲ, ਰੁਪਿੰਦਰ ਸਿੰਘ ਬੜੈਚ, ਗਗਨਦੀਪ ਸਿੰਘ ਭੁੱਲਰ,ਪਰਮਿੰਦਰ ਸਿੰਘ ਜੱਸੜ,ਰਜਿੰਦਰ ਸਿੰਘ ਰੋਗਲਾ, ਸੁਰਜੀਤ ਸਿੰਘ ਗਿੱਲ ਹਾਜ਼ਰ ਸਨ।

Bharat Thapa

This news is Content Editor Bharat Thapa