ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕਾਲੇ ਚੋਲੇ ਪਾ ਕੇ ਕੀਤਾ ਰੋਸ ਪ੍ਰਦਰਸ਼ਨ

Saturday, Aug 18, 2018 - 01:30 AM (IST)

ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕਾਲੇ ਚੋਲੇ ਪਾ ਕੇ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, (ਬੇਰੀ)- ਪੰਜਾਬ ਰੋਡਵੇਜ਼ ਡੀਪੂ ਬਟਾਲਾ ਦੇ ਅੰਦਰ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ, ਜਿਸ ’ਚ ਯੂਨੀਅਨ ਆਗੂਆਂ ਤੇ ਵਰਕਰਾਂ ਨੇ ਕਾਲੇ ਚੋਲੇ ਪਾ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। 
 ®ਇਸ ਦੌਰਾਨ ਸੂਬਾ ਸਕੱਤਰ ਬਲਜੀਤ ਸਿੰਘ ਗਿੱਲ ਤੇ ਡੀਪੂ ਪ੍ਰਧਾਨ ਪ੍ਰਦੀਪ ਕੁਮਾਰ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਅਸੀਂ ਪਨਬੱਸ ਪੰਜਾਬ ਰੋਡਵੇਜ਼ ’ਚ ਬਤੌਰ ਵਰਕਸ਼ਾਪ ਕਰਮਚਾਰੀਆਂ ਦੇ ਤੌਰ ’ਤੇ ਕੰਮ ਕਰਦੇ ਆ ਰਹੇ ਹਾਂ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਨਾਲ ਉਨ੍ਹਾਂ ’ਚ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਸੁਪਰੀਮ ਕੋਰਟ ਦੇ  ਹੁਕਮਾਂ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਕੱਚੇ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ, ਡੀਪੂ ਮੈਨੇਜਰ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਕਟੌਤੀਆਂ ਨੂੰ ਬੰਦ ਕੀਤਾ ਜਾਵੇ ਤੇ ਕੰਡੀਸ਼ਨਾਂ ਖਤਮ ਕੀਤੀਆਂ ਜਾਣ।
 ®ਇਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਸੈਨੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ 28 ਅਗਸਤ ਨੂੰ ਡੀ.ਐੱਸ.ਟੀ. ਦੇ ਦਫਤਰ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਗੋਰਾਇਆ ਤੇ ਪ੍ਰਧਾਨ ਰਛਪਾਲ ਸਿੰਘ ਨੇ ਦੱਸਿਆ ਕਿ 10 ਸਤੰਬਰ ਨੂੰ ਹਡ਼ਤਾਲ ਕੀਤੀ ਜਾਵੇਗੀ। 


Related News