ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ, ਹੋ ਗਿਆ ਨਵਾਂ ਐਲਾਨ

Monday, Feb 24, 2025 - 08:33 AM (IST)

ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ, ਹੋ ਗਿਆ ਨਵਾਂ ਐਲਾਨ

ਜਲੰਧਰ (ਪੁਨੀਤ)- ਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੇ ਲੋਕਾਂ, ਖ਼ਾਸ ਕਰ ਕੇ ਬੀਬੀਆਂ ਦੇ ਲਈ ਰਾਹਤ ਭਰੀ ਖ਼ਬਰ ਹੈ। ਪਨਬਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ 24 ਫਰਵਰੀ ਨੂੰ ਸੂਬੇ ਭਰ ਵਿਚ ਬੱਸ ਅੱਡੇ ਬੰਦ ਕਰਨ ਦੇ ਆਪਣੇ ਐਕਸ਼ਨ ਪਲਾਨ ਨੂੰ ਫਿਲਹਾਲ ਵਾਪਸ ਲੈ ਲਿਆ ਹੈ। ਯੂਨੀਅਨ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਨੂੰ ਇਕ ਹੋਰ ਮੌਕਾ ਦੇ ਰਹੇ ਹਨ ਕਿਉਂਕਿ ਐਤਵਾਰ ਨੂੰ ਛੁੱਟੀ ਵਾਲੇ ਦਿਨ ਅਧਿਕਾਰੀਆਂ ਨੇ ਇਕ ਵਿਸ਼ੇਸ਼ ਮੀਟਿੰਗ ਬੁਲਾ ਕੇ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਹਾਲਾਂਕਿ, ਯੂਨੀਅਨ ਆਗੂਆਂ ਨੇ ਸਾਫ ਕਰ ਦਿੱਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਜਾਂ ਇਸ ਵਿਚ ਫੇਰਬਦਲ ਕੀਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਵਿਚ ਪੂਰੇ ਪੰਜਾਬ ਵਿਚ ਬੱਸ ਅੱਡੇ ਬੰਦ ਕਰ ਦੇਣਗੇ।

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸਰਕਾਰ ਬਣੀ ਨੂੰ ਤਿੰਨ ਸਾਲ ਹੋ ਚੁੱਕੇ ਹਨ ਪਰ ਹੁਣ ਤੱਕ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਠੇਕਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠ ਕਰ ਰਹੀ ਹੈ। ਅਧਿਕਾਰੀਆਂ ਅਤੇ ਆਗੂਆਂ ਨਾਲ ਕਈ ਵਾਰ ਸਮਝੌਤੇ ਹੋਣ ਦੇ ਬਾਵਜੂਦ ਪਨਬੱਸ-ਪੀ. ਆਰ. ਟੀ. ਸੀ. ਮੈਨੇਜਮੈਂਟ ਮੰਗਾਂ ਨੂੰ ਲਾਗੂ ਕਰਨ ਵਿਚ ਟਾਲਮਟੋਲ ਕਰਦੀ ਹੈ, ਜਿਸ ਕਾਰਨ ਯੂਨੀਅਨ ਨੂੰ ਵਾਰ-ਵਾਰ ਸੰਘਰਸ਼ ਕਰਨ ਦਾ ਰਾਹ ਅਖਤਿਆਰ ਕਰਨ ’ਤੇ ਮਜਬੂਰ ਹੋਣਾ ਪੈਂਦਾ ਹੈ।

ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸੇ ਸਿਲਸਿਲੇ ਵਿਚ ਯੂਨੀਅਨ ਨੇ ਬੱਸ ਅੱਡੇ ਨੂੰ ਬੰਦ ਕਰਨ ਸਮੇਤ 24 ਫਰਵਰੀ ਨੂੰ ਪਟਿਆਲਾ ਵਿਚ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਸੀ ਪਰ ਅਚਾਨਕ ਬੁਲਾਈ ਗਈ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਠੇਕਾ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਜਲਦ ਜ਼ਰੂਰੀ ਕਦਮ ਚੁੱਕੇ ਜਾਣਗੇ। ਯੂਨੀਅਨ ਨੇ ਆਮ ਜਨਤਾ ਨੂੰ ਰਾਹਤ ਦਿੰਦੇ ਹੋਏ 24 ਫਰਵਰੀ ਦਾ ਵਿਰੋਧ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ ਅਤੇ ਬੱਸ ਸੇਵਾ ਨੂੰ ਸੁਚਾਰੂ ਰੱਖਣ ਦਾ ਫੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਟਿਕੀਆਂ ਹਨ ਕਿ ਕੀ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰਦੀ ਹੈ ਜਾਂ ਫਿਰ ਠੇਕਾ ਕਰਮਚਾਰੀ ਯੂਨੀਅਨ ਨੂੰ ਇਕ ਵਾਰ ਫਿਰ ਸੜਕਾਂ ’ਤੇ ਉਤਰਨਾ ਪਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ

ਪੰਜਾਬ ਭਰ ’ਚ ਬੰਦ ਕੀਤੇ ਜਾਣਗੇ ਬੱਸ ਅੱਡੇ

ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਵਾਅਦਾ ਕੀਤਾ ਗਿਆ ਹੈ ਕਿ ਮੰਗਾਂ ਸਬੰਧੀ ਇਕ ਲਿਖਤੀ ਚਿੱਠੀ ਸੋਮਵਾਰ ਨੂੰ ਜਾਰੀ ਕੀਤੀ ਜਾਵੇਗੀ। ਜੇਕਰ ਇਹ ਚਿੱਠੀ ਸਮੇਂ ਸਿਰ ਜਾਰੀ ਨਹੀਂ ਕੀਤੀ ਜਾਂਦੀ ਜਾਂ ਮੰਗਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ, ਤਾਂ ਯੂਨੀਅਨ ਦੁਬਾਰਾ ਆਪਣਾ ਅੰਦੋਲਨ ਸ਼ੁਰੂ ਕਰੇਗੀ। ਜੇਕਰ ਮੰਗਾਂ ਜਲਦੀ ਲਾਗੂ ਨਾ ਕੀਤੀਆਂ ਗਈਆਂ ਤਾਂ ਪੰਜਾਬ ਭਰ ਵਿਚ ਬੱਸ ਅੱਡੇ ਬੰਦ ਕਰ ਦਿੱਤੇ ਜਾਣਗੇ ਅਤੇ ਇਸ ਵਾਰ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News