ਪੰਜਾਬ ''ਚ ਸਰਕਾਰੀ ਬੱਸਾਂ ''ਤੇ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ! ਹੋ ਗਿਆ ਨਵਾਂ ਐਲਾਨ
Monday, Jul 07, 2025 - 09:27 AM (IST)

ਜਲੰਧਰ/ਲੁਧਿਆਣਾ (ਪੁਨੀਤ/ਸੁਸ਼ੀਲ)- ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਤੇ ਹੋਰ ਸਵਾਰੀਆਂ ਲਈ ਅਹਿਮ ਖ਼ਬਰ ਹੈ। ਜੇਕਰ ਤੁਸੀਂ 9 ਤੋਂ 11 ਜੁਲਾਈ ਤਕ ਸਫ਼ਰ 'ਤੇ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਪੈਂਡਿੰਗ ਮੰਗਾਂ ਨੂੰ ਲੈ ਕੇ ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ 9 ਤੋਂ 11 ਜੁਲਾਈ ਤਕ ਹੜਤਾਲ ਕਰਦੇ ਹੋਏ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਣਨ ਜਾ ਰਿਹੈ ਨਵਾਂ ਕਾਨੂੰਨ! ਅੱਜ ਹੀ ਹੋ ਸਕਦੈ ਵੱਡਾ ਐਲਾਨ
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੱਕੀ ਭਰਤੀ ਕਰਨ, ਠੇਕੇਦਾਰ ਨੂੰ ਵਿਭਾਗ ਵਿਚੋਂ ਬਾਹਰ ਕੱਢਣ, ਕਿਲੋਮੀਟਰ ਸਕੀਮ ਦੀਆਂ ਬੱਸਾਂ ਦੀ ਯੋਜਨਾ ਨੂੰ ਬੰਦ ਕਰਨ, ਵਿਭਾਗ ਵਿਚ ਨਵੀਆਂ ਬੱਸਾਂ ਪਾਉਣ ਵਰਗੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ 9 ਤੋਂ 11 ਜੁਲਾਈ ਤੱਕ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਪਨਬੱਸ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ - Punjab: ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜ਼ਬਤ ਹੋਣਗੇ ਇਹ ਵਾਹਨ
ਉਨ੍ਹਾਂ ਦੱਸਿਆ ਕਿ ਇਸ ਹੜਤਾਲ ਵਿਚ ਹਰਿਆਣਾ ਅਤੇ ਹਿਮਾਚਲ ਨਾਲ ਸਬੰਧਤ ਬੱਸ ਯੂਨੀਅਨਾਂ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ ਹੈ। ਹੜਤਾਲ ਦੌਰਾਨ ਪੰਜਾਬ ਦੇ ਸਾਰੇ ਡਿਪੂਆਂ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਬੱਸ ਅੱਡੇ ਬੰਦ ਕਰਦੇ ਹੋਏ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਡਿਪੂਆਂ ਨਾਲ ਸਬੰਧਤ ਯੂਨੀਅਨਾਂ ਦੇ ਅਹੁਦੇਦਾਰ ਹਾਜ਼ਰ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8