ਵੱਡੀ ਖ਼ਬਰ : ਪਨਬਸ ਅਤੇ PRTC ਦੇ ਮੁਲਾਜ਼ਮ ਅੱਜ ਕਰਨਗੇ ਅਣਮਿਥੇ ਸਮੇਂ ਲਈ ਚੱਕਾ ਜਾਮ
Tuesday, Dec 07, 2021 - 09:13 AM (IST)
ਲੁਧਿਆਣਾ (ਜ.ਬ.) - ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੀ ਸੂਰਤ ’ਚ 7 ਦਸੰਬਰ ਨੂੰ ਪੰਜਾਬ ਭਰ ਵਿਚ ਯੂਨੀਅਨਾਂ ਬੱਸਾਂ ਦਾ ਚੱਕਾ ਜਾਮ ਕਰ ਕੇ ਬੱਸ ਅੱਡੇ ਬੰਦ ਕਰਨਗੀਆਂ। ਇਸ ਨਾਲ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਯੂਨੀਅਨ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। ਪਨਬਸ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਦੇ 18 ਡਿਪੂਆਂ ਵਿਚ ਮੁਲਾਜ਼ਮ ਸਵੇਰ ਤੋਂ ਹੀ ਬੱਸ ਅੱਡੇ ਬੰਦ ਕਰ ਕੇ ਅਣਮਿੱਥੇ ਸਮੇਂ ਦੀ ਹੜਤਾਲ ਕਰਨਗੇ, ਜਿਸ ਵਿਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਰਹੇਗਾ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਉਨ੍ਹਾਂ ਨੇ ਕਿਹਾ ਕਿ 7 ਦਸੰਬਰ ਯਾਨੀ ਅੱਜ ਤੋਂ ਯੂਨੀਅਨ ਦੇ 6000 ਕਰਮਚਾਰੀ ਹੜਤਾਲ ’ਤੇ ਰਹਿਣਗੇ ਅਤੇ ਅਣਮਿੱਥੇ ਸਮੇਂ ਲਈ 2100 ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ 8 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਹੋਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਰਾਜ ਦੇ ਮੁੱਖ ਮੰਤਰ ਅਤੇ ਟ੍ਰਾਂਸਪੋਰਟ ਮੰਤਰੀ ਦੇ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਪਨਬਸ, ਪੀ. ਆਰ. ਟੀ. ਸੀ. ਵੱਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ ਵਿਚ ਪੰਜਾਬ ਗਵਰਨਮੈਂਟ ਟ੍ਰਾਂਸਪੋਰਟ ਵਰਕਰਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਸਿੰਘ ਢਿੱਲੋਂ, ਰਣਧੀਰ ਸਿੰਘ, ਮਨਪ੍ਰੀਤ ਸਿੰਘ, ਕੁਲਬੀਰ ਸਿੰਘ, ਗੁਰਸ਼ਰਣਜੀਤ ਸਿੰਘ ਆਦਿ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕਰਦੀ, ਉਦੋਂ ਤੱਕ ਉਹ ਉਨ੍ਹਾਂ ਦੀ ਹਮਾਇਤ ਵਿਚ ਡਟੇ ਰਹਿਣਗੇ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ