ਪੰਜਾਬ ਦੇ ਮੁਸਾਫ਼ਰਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ

Wednesday, May 25, 2022 - 10:11 AM (IST)

ਪੰਜਾਬ ਦੇ ਮੁਸਾਫ਼ਰਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ : ਪੰਜਾਬ ਸਰਕਾਰ ਦਿੱਲੀ ਹਵਾਈ ਅੱਡੇ ਜਾਂ ਉਸ ਦੇ ਆਸ-ਪਾਸ ਦੇ ਇਲਾਕਿਆਂ ਲਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਨਬੱਸ ਵਾਲਵੋ ਬੱਸ ਦੀ ਸਹੂਲਤ ਮੁਹੱਈਆ ਕਰਵਾਉਣ ਜਾ ਰਹੀ ਹੈ। ਪੰਜਾਬ ਅਤੇ ਦਿੱਲੀ ਦੇ ਟਰਾਂਸਪੋਰਟ ਅਧਿਕਾਰੀਆਂ ਦੀ ਬੀਤੇ ਦਿਨੀਂ ਹੋਈ ਮੀਟਿੰਗ ਦੌਰਾਨ ਇਸ 'ਤੇ ਸਹਿਮਤੀ ਬਣੀ ਹੈ ਕਿ ਹੁਣ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਬੱਸਾਂ ਵੀ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਵੱਡੀ ਘਾਤ ਲਾਉਣ ਦੀ ਤਿਆਰੀ 'ਚ 'ਭਾਜਪਾ', ਕੈਬਨਿਟ ਮੰਤਰੀ ਵੀ ਸੰਪਰਕ 'ਚ

ਦੱਸ ਦੇਈਏ ਕਿ ਇਹ ਬੱਸਾਂ 10 ਜ਼ਿਲ੍ਹਿਆਂ 'ਚੋਂ ਚੱਲਣਗੀਆਂ, ਜਿਨ੍ਹਾਂ 'ਚ ਚੰਡੀਗੜ੍ਹ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਅੰਮ੍ਰਿਤਸਰ, ਪਠਾਨਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ। ਪਨਬੱਸ ਵੱਲੋਂ ਸਾਰੇ ਡਿਪੂ ਪ੍ਰਬੰਧਕਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਿੱਖਿਆ ਨੂੰ ਲੈ ਕੇ ਵੱਡਾ ਐਲਾਨ, ਸੂਬੇ 'ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ (ਵੀਡੀਓ)

ਇਸ ਨਾਲ ਲੋਕਾਂ ਨੂੰ ਨਿੱਜੀ ਬੱਸਾਂ ਦੇ ਮਹਿੰਗੇ ਖ਼ਰਚੇ ਤੋਂ ਰਾਹਤ ਮਿਲੇਗੀ। ਸਰਕਾਰੀ ਵਾਲਵੋ ਬੱਸਾਂ ਦੀ ਦਿੱਲੀ ਹਵਾਈ ਅੱਡੇ ਤੱਕ ਐਂਟਰੀ ਹੋਣ ਨਾਲ ਮੁਸਾਫ਼ਰਾਂ ਨੂੰ ਕਾਫੀ ਸਹੂਲਤ ਮਿਲੇਗੀ। ਦੱਸਣਯੋਗ ਹੈ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰੀ ਵਾਲਵੋ ਬੱਸਾਂ 'ਤੇ ਦਿੱਲੀ ਸਰਕਾਰ ਵੱਲੋਂ ਰੋਕ ਲਾਈ ਗਈ ਸੀ, ਜਿਸ ਨੂੰ ਹੁਣ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ : ਸਕੂਲ 'ਚ ਬੰਦੂਕਧਾਰੀ ਨੇ 18 ਵਿਦਿਆਰਥੀਆਂ ਸਣੇ 21 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News