ਬੱਸਾਂ ’ਚ ਸਫ਼ਰ ਕਰਨ ਵਾਲਿਆਂ ਨੂੰ ਝੱਲਣੀ ਪਵੇਗੀ ਪ੍ਰੇਸ਼ਾਨੀ, ਅੱਜ ਤੋਂ 3 ਰੋਜ਼ਾ ਸਰਕਾਰੀ ਬੱਸਾਂ ਦਾ ਹੋਵੇਗਾ ਚੱਕਾ ਜਾਮ

06/28/2021 10:11:40 AM

ਜਲੰਧਰ (ਪੁਨੀਤ)– ਪਨਬੱਸ/ਪੀ. ਆਰ. ਟੀ. ਸੀ. ਠੇਕਾ ਕਰਮਚਾਰੀਆਂ ਦੀ ਯੂਨੀਅਨ ਵੱਲੋਂ ਸੋਮਵਾਰ ਤੋਂ 3 ਰੋਜ਼ਾ ਹੜਤਾਲ ਕਰਕੇ ਲਗਭਗ 1300 ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਯੂਨੀਅਨ ਬਿਨਾਂ ਸ਼ਰਤ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੀ ਹੈ, ਜਦਕਿ ਸਰਕਾਰ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਹੈ। ਇਕ ਪਾਸੇ ਠੇਕਾ ਕਰਮਚਾਰੀ ਹੜਤਾਲ ’ਤੇ ਰਹਿਣਗੇ, ਜਦਕਿ ਦੂਜੇ ਪਾਸੇ ਮਹਿਕਮੇ ਵੱਲੋਂ ਆਪਣੇ ਪੱਕੇ ਕਰਮਚਾਰੀਆਂ ਕੋਲੋਂ ਬੱਸਾਂ ਚਲਵਾਈਆਂ ਜਾਣਗੀਆਂ। ਇਸ ਪੂਰੇ ਘਟਨਾਕ੍ਰਮ ’ਚ ਸਰਕਾਰ ਅਤੇ ਯੂਨੀਅਨ ਆਹਮੋ-ਸਾਹਮਣੇ ਆ ਚੁੱਕੀਆਂ ਹਨ ਅਤੇ ਕੋਈ ਵੀ ਝੁਕਣ ਨੂੰ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ: ਪਰਿਵਾਰ ਦੀਆਂ ਖ਼ੁਸ਼ੀਆਂ ਹੋਈਆਂ ਤਬਾਹ, ਟੋਏ 'ਚ ਡਿੱਗਣ ਕਾਰਨ 9 ਮਹੀਨਿਆਂ ਦੇ ਬੱਚੇ ਦੀ ਦਰਦਨਾਕ ਮੌਤ

PunjabKesari

ਪੱਕੇ ਕਰਮਚਾਰੀਆਂ ਦੀ ਗਿਣਤੀ ਘੱਟ ਹੈ, ਜਿਸ ਕਾਰਨ ਪਬਲਿਕ ਨੂੰ ਭਾਰੀ ਪ੍ਰੇਸ਼ਾਨੀ ਉਠਾਉਣੀ ਪਵੇਗੀ। ਜਲੰਧਰ ਡਿਪੂ-1 ਦੀ ਗੱਲ ਕੀਤੀ ਜਾਵੇ ਤਾਂ ਇਥੇ 95 ਬੱਸਾਂ ਹਨ, ਜਦਕਿ ਸਿਰਫ 7 ਪੱਕੇ ਡਰਾਈਵਰ ਹਨ। ਅਜਿਹੇ ਹਾਲਾਤ ’ਚ ਸਿਰਫ਼ ਕੁਝ ਫ਼ੀਸਦੀ ਬੱਸਾਂ ਹੀ ਚੱਲ ਸਕਣਗੀਆਂ। ਇਹ ਗੱਲ ਸਾਹਮਣੇ ਆਈ ਸੀ ਕਿ ਠੇਕਾ ਕਰਮਚਾਰੀਆਂ ਨਾਲ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਸੋਮਵਾਰ ਨੂੰ ਮੀਟਿੰਗ ਹੋਵੇਗੀ, ਜਦਕਿ ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਟਰਾਂਸਪੋਰਟ ਮੰਤਰੀ ਵੱਲੋਂ ਮੀਟਿੰਗ ਦਾ ਕੋਈ ਸੁਨੇਹਾ ਨਹੀਂ ਆਇਆ। ਪਨਬੱਸ ਯੂਨੀਅਨ ਦੇ ਸੂਬਾ ਸਕੱਤਰ ਬਲਜੀਤ ਸਿੰਘ ਗਿੱਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਾਇਰੈਕਟਰ ਟਰਾਂਸਪੋਰਟ ਦੇ ਦਫਤਰ ਤੋਂ ਚਿੱਠੀ ਮਿਲੀ ਹੈ, ਜਿਸ ’ਚ ਸੋਮਵਾਰ ਨੂੰ 11 ਵਜੇ ਮੀਟਿੰਗ ਲਈ ਕਿਹਾ ਗਿਆ ਹੈ। ਇਸ ਚਿੱਠੀ ’ਚ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੀ ਕੋਈ ਗੱਲ ਨਹੀਂ ਕਹੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਭਿਆਨਕ ਹਾਦਸਾ: ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਝੁਲਸਿਆ 13 ਸਾਲਾ ਮੁੰਡਾ, ਲੱਗੀ ਅੱਗ

ਉਥੇ ਹੀ, ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਮੰਤਰੀ ਮੀਟਿੰਗ ਕਰਨ ਨੂੰ ਤਿਆਰ ਸਨ ਪਰ ਇਸ ਦੇ ਲਈ ਯੂਨੀਅਨ ਨੂੰ ਹੜਤਾਲ ਮੁਲਤਵੀ ਕਰਨ ਨੂੰ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਯੂਨੀਅਨ ਜੇਕਰ ਹੜਤਾਲ ਕਰ ਰਹੀ ਹੈ ਤਾਂ ਮੰਤਰੀ ਨਾਲ ਮੀਟਿੰਗ ਕਿਵੇਂ ਹੋਵੇਗੀ? ਮੈਨੇਜਿੰਗ ਡਾਇਰੈਕਟਰ ਪਨਬੱਸ ਅਤੇ ਡਾਇਰੈਕਟਰ ਦੇ ਦਫਤਰ ਵੱਲੋਂ ਜਾਰੀ ਚਿੱਠੀ ਨੰ. 2623 ’ਚ ਕਿਹਾ ਗਿਆ ਹੈ ਕਿ 28 ਜੂਨ ਨੂੰ ਸਵੇਰੇ 11 ਵਜੇ ਮੀਟਿੰਗ ਹੋਵੇਗੀ, ਜਿਸ ’ਚ ਯੂਨੀਅਨ ਵੱਲੋਂ 5 ਪ੍ਰਤੀਨਿਧੀ ਹਿੱਸਾ ਲੈ ਸਕਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਤੁਰੰਤ ਪ੍ਰਭਾਵ ਨਾਲ ਮੰਗਾਂ ਨਹੀਂ ਮੰਨੀਆਂ ਜਾ ਸਕਦੀਆਂ। ਇਸ ਸਬੰਧੀ ਕੈਬਨਿਟ ਦੀ ਸਬ-ਕਮੇਟੀ ਬਣੀ ਹੋਈ ਹੈ, ਜਿਸ ਦੀ ਰਿਪੋਰਟ ਦੇ ਆਧਾਰ ’ਤੇ ਹੀ ਫ਼ੈਸਲਾ ਹੋਵੇਗਾ।

ਇਹ ਵੀ ਪੜ੍ਹੋ: ਪਰਿਵਾਰ ਦੀਆਂ ਖ਼ੁਸ਼ੀਆਂ ਹੋਈਆਂ ਤਬਾਹ, ਟੋਏ 'ਚ ਡਿੱਗਣ ਕਾਰਨ 9 ਮਹੀਨਿਆਂ ਦੇ ਬੱਚੇ ਦੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News