2100 ਬੱਸਾਂ ਬੰਦ-ਪ੍ਰਾਈਵੇਟ ਤੋਂ ਵੀ ਨਮੋਸ਼ੀ: ਵਿਧਾਇਕ ਦੇ ਘਰ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ

Monday, Sep 13, 2021 - 11:41 AM (IST)

2100 ਬੱਸਾਂ ਬੰਦ-ਪ੍ਰਾਈਵੇਟ ਤੋਂ ਵੀ ਨਮੋਸ਼ੀ: ਵਿਧਾਇਕ ਦੇ ਘਰ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ

ਜਲੰਧਰ (ਪੁਨੀਤ)–ਪੱਕੇ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਦੇ 7ਵੇਂ ਦਿਨ ਐਤਵਾਰ ਪਨਬੱਸ ਅਤੇ ਪੀ. ਆਰ. ਟੀ. ਸੀ. ਯੂਨੀਅਨ ਨੇ ਵਿਧਾਇਕ ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਰੋਸ ਪ੍ਰਗਟ ਕੀਤਾ। ਸੈਂਕੜਿਆਂ ਦੀ ਗਿਣਤੀ ’ਚ ਜਲੰਧਰ ਰੋਡਵੇਜ਼ ਦੇ ਡਿਪੂ-1 ’ਚ ਇਕੱਠੇ ਹੋਏ ਕਰਮਚਾਰੀ ਰੋਸ ਰੈਲੀ ਦੇ ਰੂਪ ’ਚ ਪਰਗਟ ਸਿੰਘ ਦੇ ਘਰ ਵੱਲ ਨਿਕਲੇ, ਜਿਸ ਨੂੰ ਵੇਖਦਿਆਂ ਪੁਲਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਇਸ ਦੌਰਾਨ ਪੁਲਸ ਦੀਆਂ ਕਈ ਗੱਡੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਸੀ ਤਾਂ ਕਿ ਸਥਿਤੀ ਨੂੰ ਕੰਟਰੋਲ ’ਚ ਰੱਖਿਆ ਜਾ ਸਕੇ।

PunjabKesari

ਵਿਧਾਇਕ ਪਰਗਟ ਸਿੰਘ ਦੇ ਘਰ ਦੇ ਬਾਹਰ ਭਾਰੀ ਪੁਲਸ ਫੋਰਸ ਦੀ ਤਾਇਨਾਤੀ ਦੇਖਣ ਨੂੰ ਮਿਲੀ। ਇਸ ਦੌਰਾਨ ਦੁਪਹਿਰ ਸਮੇਂ ਪਹੁੰਚੇ ਠੇਕਾ ਕਰਮਚਾਰੀਆਂ ਦੀ ਵਿਧਾਇਕ ਪਰਗਟ ਸਿੰਘ ਨਾਲ ਗੱਲ ਕਰਵਾਈ ਗਈ। ਯੂਨੀਅਨ ਆਗੂਆਂ ਨੇ ਵਿਧਾਇਕ ਪਰਗਟ ਸਿੰਘ ਸਾਹਮਣੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਚੋਣਾਂ ਦਾ ਸਮਾਂ ਆ ਚੁੱਕਾ ਹੈ ਪਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਪੂਰੀ ਨਹੀਂ ਹੋਈਆਂ, ਜਿਸ ਕਾਰਨ ਉਹ ਹੜਤਾਲ ਕਰਨ ਨੂੰ ਮਜਬੂਰ ਹਨ। ਉਨ੍ਹਾਂ ਕਿਹਾ ਕਿ ਹੜਤਾਲ ਨੂੰ 7 ਦਿਨ ਹੋ ਚੁੱਕੇ ਹਨ ਪਰ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਇਕ ਵੀ ਮੀਟਿੰਗ ਨਹੀਂ ਕਰਵਾਈ ਗਈ, ਜਿਸ ਕਾਰਨ ਉਨ੍ਹਾਂ ਦਾ ਰੋਸ ਵਧਦਾ ਰਿਹਾ ਹੈ। ਇਸ ਮੌਕੇ ਮੰਗ ਰੱਖੀ ਗਈ ਕਿ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਵਿਧਾਇਕ ਦੇ ਘਰ ਜਾਣ ਵਾਲਿਆਂ ’ਚ ਜਲੰਧਰ ਡਿਪੂ-1 ਦੇ ਚੇਅਰਮੈਨ ਜਸਬੀਰ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਸਤਪਾਲ ਸਿੰਘ ਸੱਤਾ, ਜਨਰਲ ਸਕੱਤਰ ਚਾਨਣ ਸਿੰਘ, ਦਲਜੀਤ ਸਿੰਘ, ਵਰਕਸ਼ਾਪ ਯੂਨੀਅਨ ਦੇ ਪ੍ਰਧਾਨ ਰਣਦੀਪ ਸਿੰਘ, ਸਰਪ੍ਰਸਤ ਗੁਰਜੀਤ ਸਿੰਘ, ਮੀਤ ਪ੍ਰਧਾਨ ਗੁਰਪ੍ਰਕਾਰ ਸਿੰਘ ਸਮੇਤ ਵੱਡੀ ਗਿਣਤੀ ’ਚ ਯੂਨੀਅਨ ਆਗੂ ਸ਼ਾਮਲ ਸਨ।

PunjabKesari

ਇਹ ਵੀ ਪੜ੍ਹੋ: ਵਿਆਹ ਤੋਂ ਪਹਿਲਾਂ ਰੱਖੀ ਗੱਡੀ ਦੀ ਡਿਮਾਂਡ ਤੇ ਮੰਗੀਆਂ ਸਨ ਸੋਨੇ ਦੀਆਂ ਅੰਗੂਠੀਆਂ, ਹੁਣ 3 ਸਾਲ ਬਾਅਦ ਮੰਗੇਤਰ 'ਤੇ ਹੋਈ ਇਹ ਕਾਰਵਾਈ

ਦੂਜੇ ਪਾਸੇ ਹੜਤਾਲ ਕਾਰਨ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦਾ ਟਰਾਂਜੈਕਸ਼ਨ ਲਾਸ 16 ਕਰੋੜ ਦਾ ਅੰਕੜਾ ਪਾਰ ਕਰ ਚੁੱਕਾ ਹੈ। ਕਾਊਂਟਰਾਂ ’ਤੇ ਬੱਸਾਂ ਨਾ ਪਹੁੰਚ ਸਕਣ ਕਾਰਨ ਸਰਕਾਰੀ ਬੱਸਾਂ ਚੱਲਣ ਦੇ 17,500 ਤੋਂ ਵੱਧ ਟਾਈਮ ਮਿਸ ਹੋ ਚੁੱਕੇ ਹਨ, ਜੋ ਕਿ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਯੂਨੀਅਨ ਨਾਲ ਅੱਜ ਵੀ ਵਿਭਾਗੀ ਅਧਿਕਾਰੀਆਂ ਵੱਲੋਂ ਗੱਲਬਾਤ ਕੀਤੀ ਗਈ ਪਰ ਕੋਈ ਹੱਲ ਨਹੀਂ ਨਿਕਲਿਆ। ਹੁਣ 14 ਸਤੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ’ਚ ਕੋਈ ਹੱਲ ਨਿਕਲਣ ਦੀ ਆਸ ਹੈ। ਸਭ ਤੋਂ ਵੱਡੀ ਪ੍ਰੇਸ਼ਾਨੀ ਦੀ ਗੱਲ ਕੀਤੀ ਜਾਵੇ ਤਾਂ ਯਾਤਰੀਆਂ ’ਚ ਹਾਹਾਕਾਰ ਮਚ ਚੁੱਕੀ ਹੈ। 6000 ਦੇ ਕਰੀਬ ਠੇਕਾ ਕਰਮਚਾਰੀਆਂ ਦੇ ਹੜਤਾਲ ’ਤੇ ਜਾਣ ਕਾਰਨ 2100 ਸਰਕਾਰੀ ਬੱਸਾਂ ਦੇ ਚੱਕੇ ਜਾਮ ਹਨ ਅਤੇ ਯਾਤਰੀਆਂ ਨੂੰ ਬੱਸਾਂ ਮਿਲਣ ’ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਦੇਖਣ ’ਚ ਆਇਆ ਕਿ ਪ੍ਰਾਈਵੇਟ ਬੱਸਾਂ ਘੱਟ ਗਿਣਤੀ ’ਚ ਚੱਲਣ ਕਾਰਨ ਯਾਤਰੀਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ।

PunjabKesari

ਦੱਸਿਆ ਜਾਂਦਾ ਹੈ ਕਿ ਜਦੋਂ ਯਾਤਰੀ ਗਿਣਤੀ ਵਿਚ ਵੱਧ ਹੁੰਦੇ ਹਨ ਤਾਂ ਪ੍ਰਾਈਵੇਟ ਟਰਾਂਸਪੋਰਟਰ ਵੀ ਬੱਸਾਂ ਚਲਾਉਣ ਵਿਚ ਦਿਲਚਸਪੀ ਦਿਖਾਉਂਦੇ ਹਨ ਪਰ ਐਤਵਾਰ ਨੂੰ ਛੁੱਟੀ ਕਾਰਨ ਯਾਤਰੀ ਘੱਟ ਹੁੰਦੇ ਹਨ, ਜਿਸ ਕਾਰਨ ਪ੍ਰਾਈਵੇਟ ਬੱਸਾਂ ਘੱਟ ਚਲਦੀਆਂ ਹਨ। ਸਵੇਰ ਸਮੇਂ ਕੁਝ ਕਾਊਂਟਰਾਂ ਨੂੰ ਛੱਡ ਕੇ ਪ੍ਰਾਈਵੇਟ ਬੱਸਾਂ ਲੱਗੀਆਂ ਹੋਈਆਂ ਨਜ਼ਰ ਆਈਆਂ ਪਰ ਦੁਪਹਿਰ ਅਤੇ ਸ਼ਾਮ ਸਮੇਂ ਪ੍ਰਾਈਵੇਟ ਬੱਸਾਂ ਦੀ ਗਿਣਤੀ ਬਹੁਤ ਘੱਟ ਰਹੀ। ਜਾਣਕਾਰਾਂ ਦਾ ਕਹਿਣਾ ਹੈ ਕਿ ਯਾਤਰੀ ਹੋਣ ਜਾਂ ਨਾ ਸਰਕਾਰੀ ਬੱਸਾਂ ਚੱਲਦੀਆਂ ਹਨ ਪਰ ਪ੍ਰਾਈਵੇਟ ਬੱਸਾਂ ’ਤੇ ਚੱਲਣ ਦੀ ਕੋਈ ਪਾਬੰਦੀ ਨਹੀਂ ਹੁੰਦੀ, ਜਿਸ ਕਾਰਨ ਉਹ ਆਪਣੀ ਮਨਮਰਜ਼ੀ ਨਾਲ ਚੱਲਣ ਦਾ ਅਧਿਕਾਰ ਰੱਖਦੇ ਹਨ।

ਇਹ ਵੀ ਪੜ੍ਹੋ: ਨੂਰਮਹਿਲ: ਨੂੰਹ-ਪੁੱਤਰ ਹੀ ਨਿਕਲੇ ਵਿਧਵਾ ਮਾਂ ਦੇ ਕਾਤਲ, ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਦਿੱਤੀ ਦਰਦਨਾਕ ਮੌਤ

PunjabKesari

ਯੂਨੀਅਨ ਦੀ ਮੰਗ ਸਰਕਾਰ ਤਕ ਪਹੁੰਚਾਵਾਂਗਾ : ਪਰਗਟ ਸਿੰਘ
ਵਿਧਾਇਕ ਪਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਯੂਨੀਅਨ ਅੱਜ ਉਨ੍ਹਾਂ ਕੋਲ ਆਈ ਅਤੇ ਮੰਗ-ਪੱਤਰ ਦਿੱਤਾ ਹੈ। ਇਸ ਦੀਆਂ ਜਿਹੜੀਆਂ ਵੀ ਮੰਗਾਂ ਹਨ, ਉਹ ਸਰਕਾਰ ਤਕ ਪਹੁੰਚਾਈਆਂ ਜਾਣਗੀਆਂ। ਔਰਤਾਂ ਨੂੰ ਮੁਫ਼ਤ ਸਫਰ ਦੇ ਬਾਵਜੂਦ ਬੱਸਾਂ ਨਾ ਮਿਲ ਸਕਣ ਦੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਹੜਤਾਲ ਖ਼ਤਮ ਹੁੰਦੇ ਹੀ ਬੱਸਾਂ ਮਿਲਣ ਲੱਗਣਗੀਆਂ। ਬੱਸਾਂ ਪਾਉਣ ਦੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਸ ’ਤੇ ਵੀ ਕੰਮ ਚੱਲ ਰਿਹਾ ਹੈ।

ਹਿਮਾਚਲ/ਉੱਤਰਾਖੰਡ ਜਾਣ ਵਾਲਿਆਂ ’ਚ 70 ਫ਼ੀਸਦੀ ਤੋਂ ਵੱਧ ਦੀ ਗਿਰਾਵਟ
ਹੜਤਾਲ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਹੋਣੀ ਸੁਭਾਵਿਕ ਹੈ ਪਰ ਬਾਹਰੀ ਸੂਬਿਆਂ ’ਚ ਜਾਣ ਵਾਲਿਆਂ ਦੀਆਂ ਦਿੱਕਤਾਂ ਵੱਧ ਹਨ। ਸਭ ਤੋਂ ਵੱਧ ਪ੍ਰੇਸ਼ਾਨੀ ਪਹਾੜੀ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਜਾਣ ਵਾਲਿਆਂ ਨੂੰ ਹੋ ਰਹੀ ਹੈ ਕਿਉਂਕਿ ਇਨ੍ਹਾਂ ਸੂਬਿਆਂ ’ਚ ਟਰੇਨਾਂ ਜ਼ਰੀਏ ਆਸਾਨ ਅਪ੍ਰੋਚ ਨਹੀਂ ਹੈ। ਅਨੁਮਾਨ ਮੁਤਾਬਕ ਹਿਮਾਚਲ ਅਤੇ ਉੱਤਰਾਖੰਡ ਜਾਣ ਵਾਲੇ ਯਾਤਰੀਆਂ ’ਚ 70 ਫ਼ੀਸਦੀ ਤੋਂ ਵੱਧ ਦੀ ਗਿਰਾਵਟ ਦਰਜ ਹੋਈ ਹੈ। ਇਨ੍ਹਾਂ ਸੂਬਿਆਂ ’ਚ ਜਾਣ ਵਾਲੇ ਯਾਤਰੀ ਦੂਸਰੇ ਸੂਬਿਆਂ ਤੋਂ ਆਉਣ ਵਾਲੀਆਂ ਬੱਸਾਂ ’ਤੇ ਨਿਰਭਰ ਕਰਦੇ ਹਨ ਪਰ ਉਨ੍ਹਾਂ ਨੂੰ ਆਸਾਨੀ ਨਾਲ ਬੱਸਾਂ ਨਹੀਂ ਮਿਲਦੀਆਂ।

ਇਹ ਵੀ ਪੜ੍ਹੋ: ਸਾਰੀਆਂ ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਉਗਰਾਹਾਂ ਨੇ ਦੱਸਿਆ ਗਲਤ, ਆਖੀ ਵੱਡੀ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News