ਪਟਿਆਲਾ ’ਚ ਸਮੀਰ ਕਟਾਰੀਆ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਪੁਲਸ ਨੇ ਕੀਤਾ ਐਨਕਾਊਂਟਰ
Wednesday, Jan 31, 2024 - 06:17 PM (IST)
ਪਟਿਆਲਾ (ਕੰਵਲਜੀਤ) : ਪਟਿਆਲਾ ਵਿਚ ਨੌਜਵਾਨ ਸਮੀਰ ਕਟਾਰੀਆ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਹੈ। ਦਰਅਸਲ ਉਕਤ ਮੁਲਜ਼ਮ ਨੂੰ ਜਦੋਂ ਪੁਲਸ ਨੇ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਪੁਲਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਜਦੋਂ ਪੁਲਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਇਸ ਵਿਚ ਮੁਲਜ਼ਮ ਅਭਿਸ਼ੇਕ ਜ਼ਖਮੀ ਹੋ ਗਿਆ, ਜਿਸ ਨੂੰ ਮੁੱਢਲੇ ਇਲਾਜ ਲਈ ਰਾਜਿੰਦਰਾ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਸ ਨੇ ਕਤਲ ’ਚ ਸ਼ਾਮਲ 3 ਹੋਰ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਚ ਦਿਨੇਸ਼ ਕੁਮਾਰ ਉਰਫ ਦਿਨੂੰ, ਅਭਿਸ਼ੇਕ ਕੁਮਾਰ, ਸਾਹਿਲ ਕੁਮਾਰ ਅਤੇ ਯੋਗੇਸ਼ ਮੋਰੀਆ ਸ਼ਾਮਲ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਫਾਇਨਾਂਸ ਕੰਪਨੀ ਦੇ ਮੈਨੇਜਰ ਦਾ ਗੋਲ਼ੀਆਂ ਮਾਰ ਕੇ ਕਤਲ
ਐੱਸ. ਐੱਸ. ਪੀ. ਪਟਿਆਲਾ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚਾਰੇ ਮੁਲਜ਼ਮ ਪਹਿਲਾਂ ਲੁਧਿਆਣਾ ਤੋਂ ਇਕ ਆਈ ਟਵੰਟੀ ਕਾਰ ਖੋਹ ਕੇ ਭੱਜ ਰਹੇ ਸੀ ਅਤੇ ਇਨ੍ਹਾਂ ਨੇ ਰੇਲਵੇ ਸਟੇਸ਼ਨ ’ਤੇ ਉਹ ਗੱਡੀ ਖੜ੍ਹੀ ਕਰਕੇ ਟ੍ਰੇਨ ਵਿਚ ਬੈਠ ਗਏ ਅਤੇ ਪਟਿਆਲਾ ਆਏ। ਫਿਰ ਇਨ੍ਹਾਂ ਨੇ ਪਟਿਆਲੇ ਆ ਕੇ ਸਮੀਰ ਕਟਾਰੀਆ ਨਾਮ ਦੇ ਨੌਜਵਾਨ ਤੋਂ ਗੱਡੀ ਖੋਹਣ ਦੀ ਕੋਸ਼ਿਸ਼ ਕੀਤੀ ਜਦੋਂ ਉਹ ਗੱਡੀ ਲੈ ਕੇ ਭੱਜ ਰਿਹਾ ਸੀ ਤਾਂ ਇਨ੍ਹਾਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿਚ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਕਾਤਲ ਅਭਿਸ਼ੇਕ ਨੂੰ ਜਦੋਂ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਸ ਦੀ ਜਵਾਬੀ ਕਾਰਵਾਈ ਵਿਚ ਉਹ ਜ਼ਖਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਐਨਕਾਊਂਟਰ, ਖੇਤਾਂ ਵਿਚ ਗੈਂਗਸਟਰ ਨਾਲ ਹੋਇਆ ਮੁਕਾਬਲਾ, ਦੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8