ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੋਂ ਲਾਲੀ ਮਜੀਠੀਆ ਦਾ ਵੱਡਾ ਬਿਆਨ

Friday, Dec 31, 2021 - 06:26 PM (IST)

ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੋਂ ਲਾਲੀ ਮਜੀਠੀਆ ਦਾ ਵੱਡਾ ਬਿਆਨ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਆਗੂਆਂ ਦੇ ਕਾਂਗਰਸ ਛੱਡਣ ਦਾ ਸਿਲਸਿਲਾ ਜਾਰੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ’ਚ ਹੰਗਾਮਾ ਮਚ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਹੈ। ਹੁਣ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਮਜੀਠਾ ਤੋਂ ਤਿੰਨ ਵਾਰ ਚੋਣ ਲੜ ਚੁੱਕੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਲਾਲੀ ਨੇ ਅਜੇ ਤੱਕ ਪਾਰਟੀ ਨਹੀਂ ਛੱਡੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਲਾਲੀ ਮਜੀਠੀਆ ਨੇ ਆਪਣਾ ਅਸਤੀਫ਼ਾ ਦੇਣ ਦਾ ਕਾਰਨ ਪਾਰਟੀ ਵਿਚ ਚੱਲ ਰਹੇ ਆਪਸੀ ਕਲੇਸ਼ ਅਤੇ ਪੰਜ ਸਾਲਾਂ ਦੌਰਾਨ ਉਨ੍ਹਾਂ ਨੂੰ ਕੀਤਾ ਅਣਗੌਲਿਆਂ ਦੱਸਿਆ ਹੈ। ਇਸ ਦੇ ਨਾਲ ਹੀ ਸੁਖਜਿੰਦਰ ਰਾਜ ਲਾਲੀ ਮਜੀਠੀਆ ਨੇ ਕਿਹਾ ਕਿ ਉਹ ਮਜੀਠਾ ਹਲਕੇ ਵਿਚ ਆਪਣੇ ਵਰਕਰਾਂ ਨਾਲ ਗੱਲਬਾਤ ਕਰਨਗੇ ਜੇ ਉਨ੍ਹਾਂ ਦੇ ਵਰਕਰ ਚਾਹੁੰਣਗੇ ਕਿ ਉਹ ਇਕ ਵਾਰ ਫਿਰ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਲੜਨ ਤਾਂ ਉਹ ਜ਼ਰੂਰ ਲੜਨਗੇ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਮਚੀ ਖਲਬਲੀ, ਹਾਈਕਮਾਨ ਦੀ ਵਧੀ ਟੈਨਸ਼ਨ

ਸੁਖਜਿੰਦਰ ਨੇ ਸਾਲ 2007 ਵਿਚ ਕਾਂਗਰਸ ਦੀ ਟਿਕਟ ’ਤੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜੀ ਸੀ ਅਤੇ 2012 ਵਿਚ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਸੀ। ਆਜ਼ਾਦ ਤੌਰ ’ਤੇ ਚੋਣ ਮੈਦਾਨ 'ਚ ਉਤਰੇ ਲਾਲੀ ਨੇ ਉਦੋਂ ਵੀ ਕਾਂਗਰਸੀ ਉਮੀਦਵਾਰ ਨਾਲੋਂ ਵੱਧ ਵੋਟਾਂ ਹਾਸਲ ਕੀਤੀਆਂ ਸਨ। 2017 ਵਿਚ ਉਹ ਮੁੜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਦੀ ਟਿਕਟ ’ਤੇ ਚੋਣ ਲੜੇ। ਕੈਪਟਨ ਸਰਕਾਰ ’ਚ ਸਾਢੇ ਚਾਰ ਸਾਲ ਅਣਗੌਲਿਆ ਰਹੇ ਲਾਲੀ ਨੂੰ ਆਖਰੀ ਸਮੇਂ 'ਚ ਪਨਗਰੇਨ ਦੀ ਪ੍ਰਧਾਨਗੀ ਸੌਂਪੀ ਗਈ। ਕਾਂਗਰਸ ਵਿਚ ਇੰਨੇ ਲੰਮੇ ਸਮੇਂ ਤੋਂ ਅਣਗੌਲਿਆਂ ਕੀਤੇ ਜਾਣ ਦਾ ਖਮਿਆਜ਼ਾ ਅਕਸਰ ਉਨ੍ਹਾਂ ਦੇ ਕੈਂਪ ਵਿਚ ਝਲਕਦਾ ਰਿਹਾ ਹੈ।

ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਵੱਡੀ ਵਾਰਦਾਤ, ਗੈਂਗਸਟਰ ਰਾਜਵੀਰ ਤੇ ਦਿਲਪ੍ਰੀਤ ਨੇ ਮੁਲਾਜ਼ਮਾਂ ’ਤੇ ਕੀਤਾ ਹਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News