ਮੋਬਾਇਲ ਖੋਹਣ ਦੇ ਦੋਸ਼ੀਆਂ ਨੂੰ 5 ਸਾਲ ਦੀ ਕੈਦ ਅਤੇ ਜੁਰਮਾਨਾ

07/19/2022 3:12:37 PM

ਲੁਧਿਆਣਾ (ਮਹਿਰਾ) : ਵਧੀਕ ਸੈਸ਼ਨ ਜੱਜ ਅਮਰਿੰਦਰ ਪਾਲ ਸਿੰਘ ਦੀ ਅਦਾਲਤ ਨੇ ਦੀਪਾਂਸ਼ੂ ਰਾਏ ਉਰਫ਼ ਗੋਲੂ ਵਾਸੀ ਚੰਦਨ ਨਗਰ, ਰਾਹੁਲ ਕੁਮਾਰ ਅਤੇ ਅਰੁਣ ਕੁਮਾਰ ਵਾਸੀ ਚੰਦਨ ਨਗਰ ਨੂੰ 5-5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਤਿੰਨੇ ਦੋਸ਼ੀਆਂ ਨੂੰ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਵੀ ਸੁਣਾਈ ਹੈ। ਇਸ ਸਬੰਧੀ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਸ਼ਿਕਾਇਤ ਕਰਤਾ ਰੌਬਿਨ ਕੁਮਾਰ ਦੀ ਸ਼ਿਕਾਇਤ ’ਤੇ 16 ਮਈ 2019 ਨੂੰ ਮਾਮਲਾ ਦਰਜ ਕੀਤਾ ਸੀ।

ਸ਼ਿਕਾਇਤ ਕਰਤਾ ਅਨੁਸਾਰ ਜਦੋਂ ਉਹ ਦਾਣਾ ਮੰਡੀ ਨੇੜੇ ਆਪਣੇ ਮੋਬਾਇਲ ’ਤੇ ਕਿਸੇ ਨਾਲ ਗੱਲ ਕਰ ਰਿਹਾ ਸੀ ਤਾਂ ਤਿੰਨੇ ਮੁਲਜ਼ਮਾਂ ਨੇ ਉਸ ਦਾ ਮੋਬਾਇਲ ਖੋਹ ਲਿਆ ਅਤੇ ਫ਼ਰਾਰ ਹੋ ਗਏ। ਪੁਲਸ ਨੇ ਪਹਿਲਾਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ ਪਰ ਬਾਅਦ ’ਚ ਪੁਲਸ ਵੱਲੋਂ ਇਸ ਮਾਮਲੇ ’ਚ ਤਿੰਨੇ ਮੁਲਜ਼ਮਾਂ ਨੂੰ ਨਾਮਜ਼ਦ ਕਰ ਲਿਆ ਗਿਆ। ਅਦਾਲਤ ’ਚ ਮੁਲਜ਼ਮਾਂ ਨੇ ਬੇਕਸੂਰ ਹੋਣ ਦੀ ਦਲੀਲ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਕੇਸ ’ਚ ਝੂਠਾ ਫਸਾਇਆ ਗਿਆ ਹੈ ਪਰ ਅਦਾਲਤ ਨੇ ਸ਼ਿਕਾਇਤ ਕਰਤਾ ਦੀ ਗਵਾਹੀ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣ ਕੇ ਤਿੰਨਾਂ ਨੂੰ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਸਜ਼ਾ ਸੁਣਾਈ ਗਈ।
 


Babita

Content Editor

Related News