ਮਾਮਲਾ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ : 116ਵੇਂ ਜਥੇ ’ਚ 14 ਸਿੰਘਾਂ ਨੇ ਦਿੱਤੀ ਗ੍ਰਿਫ਼ਤਾਰੀ

10/27/2021 9:23:55 PM

ਜੈਤੋ (ਰਘੂਨੰਦਨ ਪਰਾਸ਼ਰ)-2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁੱਕਾ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ’ਚ ਚੱਲ ਰਿਹਾ ਹੈ। ਅੱਜ 116ਵੇਂ ਜਥੇ ’ਚ ਜ਼ਿਲ੍ਹਾ ਬਰਨਾਲਾ ਦੇ 14 ਸਿੰਘਾਂ ਧੰਨਾ ਸਿੰਘ ਠੀਕਰੀਵਾਲ, ਸੰਧੂਰਾ ਸਿੰਘ, ਗੁਰਜੰਟ ਸਿੰਘ, ਕਰਮਜੀਤ ਸਿੰਘ, ਬਿੱਕਰ ਸਿੰਘ, ਗੁਰਮੁੱਖ ਸਿੰਘ, ਹਰਬੰਸ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਅਨਮੋਲਪ੍ਰੀਤ ਸਿੰਘ, ਰੇਸ਼ਮ ਸਿੰਘ, ਅੰਬਰਤ ਸਿੰਘ, ਗਗਨਪ੍ਰੀਤ ਸਿੰਘ ਤੇ ਬਲਵਿੰਦਰ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰ ਕੇ ਜਥੇ ਦੇ ਰੂਪ ’ਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫ਼ਤਾਰੀ ਦਿੱਤੀ। ਜਥੇ ਨੂੰ ਰਵਾਨਾ ਕਰਦਿਆਂ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਮੋਰਚੇ ਦੇ ਮੁੱਖ ਸੇਵਾਦਾਰ ਨੇ ਕਿਹਾ ਕਿ ਇਹ ਧਰਮ ਯੁੱਧ ਮੋਰਚਾ ਜੋ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦਰਦ ਨੂੰ ਲੈ ਕੇ ਗ੍ਰਿਫ਼ਤਾਰੀਆਂ ਦੇ ਰਿਹਾ ਹੈ, ਦਾ ਪ੍ਰਭਾਵ ਸਿੱਖ ਕੌਮ ’ਤੇ ਪੂਰੇ ਸੰਸਾਰ ’ਚ ਵੱਧ ਰਿਹਾ ਹੈ।

ਇਹ ਵੀ ਪੜ੍ਹੋ : ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ BKU ਏਕਤਾ ਉਗਰਾਹਾਂ ਵੱਲੋਂ ਬਠਿੰਡਾ ’ਚ ਜ਼ਬਰਦਸਤ ਪ੍ਰਦਰਸ਼ਨ (ਵੀਡੀਓ)

ਸੰਗਤਾਂ ਮਹਿਸੂਸ ਕਰ ਰਹੀਆਂ ਹਨ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਤੇ ਕੁਰਸੀਆਂ ਦੇ ਲਾਲਚ ’ਚ ਡੁੱਬੇ ਹੁਕਮਰਾਨ ਤੇ ਉਨ੍ਹਾਂ ਦੀ ਪੁਸ਼ਤ- ਪਨਾਹੀ ਕਰ ਰਹੇ ਕੁਝ ਲੋਕ ਜੇ ਗੁਰੂ ਗ੍ਰੰਥ ਸਾਹਿਬ ਲਈ ਇਨਸਾਫ ਨਹੀਂ ਦੇ ਸਕਦੇ ਤਾਂ ਪੂਰੇ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਆਗੂਆਂ ਤੋਂ ਕੋਈ ਆਸ ਨਹੀਂ ਰੱਖਣੀ ਚਾਹੀਦੀ। ਇਸ ਮੋਰਚੇ ਦੀ ਸੋਚ ਮਾਨਵਤਾਵਾਦੀ ਲੋਕਾਂ ਦੇ ਅੰਦਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਘਰ ਕਰ ਰਹੀ ਹੈ ਤੇ ਇਸ ਦਾ ਪ੍ਰਭਾਵ ਕਾਂਗਰਸ ਸਰਕਾਰ ਤੇ ਵਿਰੋਧੀ ਧਿਰਾਂ ਦੇ ਗਲ ਦੀ ਹੱਡੀ ਬਣਿਆ ਪਿਆ ਹੈ। ਇਸ ਮੌਕੇ ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ ਬਰਨਾਲਾ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਮਾਸਟਰ ਦਬੜ੍ਹੀਖਾਨਾ ਆਦਿ ਹਾਜ਼ਰ ਸਨ ਤੇ ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ । ਜਥੇ. ਦਰਸ਼ਨ ਸਿੰਘ ਦਲੇਰ, ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

Manoj

This news is Content Editor Manoj