ਅੰਮ੍ਰਿਤਸਰ ਦੇ ''ਨਿਰੰਕਾਰੀ ਭਵਨ'' ''ਤੇ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਨੂੰ ਨਹੀਂ ਮਿਲੀ ਜ਼ਮਾਨਤ

11/27/2019 9:59:13 AM

ਚੰਡੀਗੜ੍ਹ (ਹਾਂਡਾ) : ਅੰਮ੍ਰਿਤਸਰ ਦੇ ਨਿਰੰਕਾਰੀ ਸਤਿਸੰਗ ਭਵਨ 'ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਵਿਕਰਮਜੀਤ ਸਿੰਘ ਨੂੰ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਵਿਕਰਮਜੀਤ ਸਿੰਘ ਨੇ ਪੁਲਸ ਵਲੋਂ ਸਮਾਂ ਰਹਿੰਦੇ ਚਲਾਨ ਪੇਸ਼ ਨਾ ਕਰਨ ਨੂੰ ਆਧਾਰ ਬਣਾਉਂਦਿਆਂ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਸੀ। ਕੋਰਟ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਚਲਾਨ 'ਚ ਦੇਰੀ ਹੋਣ ਨੂੰ ਜ਼ਮਾਨਤ ਦਾ ਆਧਾਰ ਨਹੀਂ ਮੰਨਿਆ ਜਾ ਸਕਦਾ। 18 ਨਵੰਬਰ, 2018 ਨੂੰ ਰਾਜਾਸਾਂਸੀ ਪੁਲਸ ਥਾਣਾ ਇਲਾਕੇ 'ਚ ਹੋਏ ਇਸ ਗ੍ਰਨੇਡ ਹਮਲੇ 'ਚ ਤਿੰਨ ਲੋਕਾਂ ਦੀ ਮੌਤ ਹੋਈ ਸੀ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਵਿਕਰਮਜੀਤ ਨੂੰ ਗ੍ਰਿਫ਼ਤਾਰ ਕੀਤਾ ਸੀ।

Babita

This news is Content Editor Babita