ਚੀਫ ਜਸਟਿਸ ਨੇ ਹਾਈਕੋਰਟ ਦੇ ਦੋ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ
Saturday, Nov 17, 2018 - 09:01 AM (IST)

ਚੰਡੀਗੜ੍ਹ : ਇਥੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ 'ਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਦੋ ਨਵੇਂ ਵਧੀਕ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ 'ਚ ਹਾਈਕੋਰਟ ਦੇ ਵਧੀਕ ਜੱਜ ਵਜੋਂ ਲਲਿਤ ਬੱਤਰਾ ਅਤੇ ਅਰੁਣ ਕੁਮਾਰ ਤਿਆਗੀ ਵਲੋਂ ਸਹੁੰ ਚੁੱਕੀ ਗਈ। ਇਸ ਸਹੁੰ ਚੁੱਕ ਸਮਾਗਮ 'ਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।