ਚੰਡੀਗੜ੍ਹ : ਅਧਿਆਪਕਾਂ ਵਲੋਂ ਪਾਈ ਪਟੀਸ਼ਨ ਹਾਈਕੋਰਟ ਵਲੋਂ ਰੱਦ

Friday, Dec 07, 2018 - 02:16 PM (IST)

ਚੰਡੀਗੜ੍ਹ : ਅਧਿਆਪਕਾਂ ਵਲੋਂ ਪਾਈ ਪਟੀਸ਼ਨ ਹਾਈਕੋਰਟ ਵਲੋਂ ਰੱਦ

ਚੰਡੀਗੜ੍ਹ : ਪਟਿਆਲਾ 'ਚ ਆਪਣੀਆਂ ਮੰਗਾਂ ਲਈ ਧਰਨਾ ਦੇ ਰਹੇ ਅਧਿਆਪਕਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਾਈ ਗਈ ਪਟੀਸ਼ਨ ਨੂੰ ਅਦਾਲਤ ਵਲੋਂ ਰੱਦ ਕਰ ਦਿੱਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਜ਼ਿਆਦਾਤਰ ਅਧਿਆਪਕਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਕਿਤੇ ਵੀ ਹਾਲਾਤ ਨਹੀਂ ਵਿਗੜੇ ਹਨ। ਅਦਾਲਤ ਨੇ ਕਿਹਾ ਕਿ ਜੇਕਰ ਕੋਈ ਦੂਜੀ ਪਾਰਟੀ ਸਰਕਾਰ ਦੇ ਜਵਾਬ 'ਤੇ ਕੁਝ ਕਹਿਣਾ ਚਾਹੁੰਦੀ ਹੈ ਤਾਂ ਅਗਲੀ ਸੁਣਵਾਈ 'ਚ ਆਪਣਾ ਪੱਖ ਰੱਖ ਸਕਦੀ ਹੈ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਤੱਕ ਲਈ ਮੁਅੱਤਲ ਕਰ ਦਿੱਤੀ ਗਈ ਹੈ। 


author

Babita

Content Editor

Related News