ਪੰਜਾਬ ਭਰ ''ਚ 108 ਐਂਬੂਲੈਂਸ ਦੇ ਮੁਲਾਜ਼ਮਾਂ ਦੀ ਹੜਤਾਲ (ਵੀਡੀਓ)

07/11/2018 10:16:32 AM

ਪਟਿਆਲਾ(ਬਿਊਰੋ)— ਪੰਜਾਬ ਭਰ 'ਚ 108 ਐਂਬੂਲੈਂਸ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਹ ਤਸਵੀਰਾਂ ਅੰਮ੍ਰਿਤਸਰ, ਪਟਿਆਲਾ ਤੇ ਤਲਵੰਡੀ ਸਾਬੋ ਦੀਆਂ ਹਨ। ਇੱਥੇ ਐਂਬੂਲੈਂਸ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੇ ਹਨ। ਮੁਲਾਜ਼ਮਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਡਿਊਟੀ 12 ਘੰਟੇ ਦੀ ਬਜਾਏ 8 ਘੰਟੇ ਕੀਤੀ ਜਾਵੇ ਤੇ ਨਾਲ ਹੀ ਤਨਖਾਹ 'ਚ ਵੀ ਵਾਧਾ ਕੀਤਾ ਜਾਵੇ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚੱਲੇ ਜਾਣਗੇ।


Related News