ਪੰਜਾਬ : 18ਵੇਂ ਦਿਨ 524655 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

05/02/2020 9:36:26 PM

ਚੰਡੀਗੜ੍ਹ: ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 18ਵੇਂ ਦਿਨ 524655 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 522797 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਦਕਿ ਆੜ੍ਹਤੀਆਂ ਵਲੋਂ 1858 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਹਨਾਂ ਅੱਗੇ ਕਿਹਾ ਕਿ ਪਨਗ੍ਰੇਨ ਵੱਲੋਂ 125300 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 120632 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 125854 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 34259 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 77480 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 39272 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਹੁਣ ਤੱਕ ਰਾਜ ਵਿੱਚ ਕੁਲ  8621483 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

 


Deepak Kumar

Content Editor

Related News