ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
Friday, Oct 02, 2026 - 02:44 PM (IST)
ਤਰਨਤਾਰਨ (ਰਮਨ): ਭਾਰਤ-ਪਾਕਿਸਤਾਨ ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਬੀਐਸਐਫ ਨੇ ਨਾਕਾਮ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਖੇਮਕਰਨ ਸੈਕਟਰ ਦੇ ਪਿੰਡ ਰਾਜੋਕੇ ਨੇੜੇ ਦੋ ਪਾਕਿਸਤਾਨੀ ਨਾਗਰਿਕਾਂ ਵੱਲੋਂ ਭਾਰਤੀ ਸਰਹੱਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਕਿਸਾਨ ਨੇ ਸਰਹੱਦ 'ਤੇ ਤਾਇਨਾਤ ਬੀਐਸਐਫ ਨੂੰ ਸਰਹੱਦ 'ਤੇ ਕੁਝ ਹਿਲਜੁਲ ਹੋਣ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
ਇਸ ਤੋਂ ਬਾਅਦ ਜਵਾਨਾਂ ਨੇ ਚੌਕਸੀ ਦਿਖਾਉਂਦੇ ਹੋਏ ਲਲਕਾਰਾ ਮਾਰ ਕੇ ਚੇਤਾਵਨੀ ਦਿੱਤੀ। ਚੇਤਾਵਨੀ ਦੇ ਬਾਵਜੂਦ ਵਿਅਕਤੀਆਂ ਨੇ ਭਾਰਤੀ ਖੇਤਰ 'ਚ ਦਾਖਲ ਹੋਣ ਦੀ ਕੋਸ਼ਿਸ਼ ਜਾਰੀ ਰੱਖੀ, ਜਿਸ 'ਤੇ ਬੀਐਸਐਫ ਨੇ ਕਾਰਵਾਈ ਕਰਦਿਆਂ ਦੋਵਾਂ ਵਿਅਕਤੀਆਂ ਨੂੰ ਫਾਇਰਿੰਗ ਕਰਕੇ ਢੇਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
ਘਟਨਾ ਤੋਂ ਬਾਅਦ ਸਰਹੱਦੀ ਇਲਾਕੇ 'ਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਸਬੰਧੀ ਬੀਐਸਐਫ, ਖੁਫੀਆ ਏਜੰਸੀਆਂ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਾਂਝੇ ਤੌਰ 'ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਅਤੇ ਉਨ੍ਹਾਂ ਕੋਲੋਂ ਹੋਈ ਬਰਾਮਦਗੀ ਬਾਰੇ ਬੀਐਸਐਫ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਡਿੱਗਿਆ ਤਾਪਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
