ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ ''ਚ ਜੋ ਹੋਇਆ, ਕਿਸੇ ਨੇ ਸੋਚਿਆ ਨਾ ਸੀ
Friday, Sep 04, 2026 - 10:28 AM (IST)
ਪਟਿਆਲਾ (ਸੁਖਮੀਤ) : ਪਟਿਆਲਾ ਜ਼ਿਲ੍ਹੇ ਦੇ ਪਿੰਡ ਕਕਰਾਲਾ ਤੋਂ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਨੇੜੇ ਮੁੰਡੇ ਦੇ ਭਾਖੜਾ ਨਹਿਰ 'ਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਿੰਨ ਮੁੰਡੇ ਸਕੂਲ ਤੋਂ ਬੰਕ ਮਾਰ ਕੇ ਨਹਿਰ ਕਿਨਾਰੇ ਪੁੱਜੇ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਇਕ ਮੁੰਡੇ ਨੇ ਕਥਿਤ ਤੌਰ 'ਤੇ ਨਹਿਰ 'ਚ ਛਾਲ ਮਾਰ ਦਿੱਤੀ। ਉਸ ਨੂੰ ਬਚਾਉਣ ਲਈ ਨਾਲ ਦੇ 2 ਮੁੰਡਿਆਂ ਨੇ ਵੀ ਪਾਣੀ 'ਚ ਛਾਲ ਮਾਰ ਦਿੱਤੀ ਹਾਲਾਂਕਿ ਪਾਣੀ ਦਾ ਵਹਾਅ ਬਹੁਤ ਤੇਜ਼ ਹੋਣ ਕਾਰਨ ਉਹ ਉਸ ਤੱਕ ਨਹੀਂ ਪਹੁੰਚ ਸਕੇ। ਦੋਵੇਂ ਨੌਜਵਾਨ ਕਿਸੇ ਤਰ੍ਹਾਂ ਨਹਿਰ ਦੇ ਕਿਨਾਰੇ ਲੱਗੀਆਂ ਟਾਹਣੀਆਂ ਆਦਿ ਨੂੰ ਫੜ੍ਹ ਕੇ ਸੁਰੱਖਿਅਤ ਬਾਹਰ ਨਿਕਲਣ 'ਚ ਕਾਮਯਾਬ ਰਹੇ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 10 ਵਜੇ ਦੇ ਵਿਚਕਾਰ ਫੋਨ ਰਾਹੀਂ ਘਟਨਾ ਦੀ ਜਾਣਕਾਰੀ ਮਿਲੀ। ਉਨ੍ਹਾਂ ਮੁਤਾਬਕ ਫੋਨ ਕਰਨ ਵਾਲੇ ਮੁੰਡੇ ਨੇ ਦੱਸਿਆ ਕਿ ਉਹ ਤਿੰਨ ਮੁੰਡੇ ਸਕੂਲ 'ਚੋਂ ਬੰਕ ਮਾਰ ਕੇ ਨਹਿਰ ’ਤੇ ਆਏ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਮੁੰਡਾ ਨਹਿਰ 'ਚ ਡੁੱਬ ਗਿਆ ਹੈ। ਇਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਸਰਪੰਚ ਨੇ ਦੱਸਿਆ ਕਿ ਰਸਤਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੌਕੇ ’ਤੇ ਪਹੁੰਚਣ 'ਚ ਕੁੱਝ ਸਮਾਂ ਲੱਗਿਆ। ਮੌਕੇ ’ਤੇ ਪਹੁੰਚਣ ਤੋਂ ਬਾਅਦ ਪੁਲਸ ਨੂੰ ਸੂਚਿਤ ਕਰਕੇ ਬਚਾਅ ਕਾਰਜ ਸ਼ੁਰੂ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬਚੇ ਦੋਵੇਂ ਨੌਜਵਾਨਾਂ ਨੂੰ ਪੁਲਸ ਆਪਣੇ ਨਾਲ ਥਾਣੇ ਲੈ ਗਈ, ਜਿੱਥੇ ਉਨ੍ਹਾਂ ਤੋਂ ਘਟਨਾ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ ਪਵੇਗਾ ਇੰਤਜ਼ਾਰ
ਪਰਿਵਾਰ 'ਚ ਮਚਿਆ ਚੀਕ-ਚਿਹਾੜਾ
ਘਟਨਾ ਦੀ ਜਾਣਕਾਰੀ ਮਿਲਦੇ ਹੀ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ ’ਤੇ ਪਹੁੰਚ ਗਏ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ੁਰੂਆਤ 'ਚ ਉਨ੍ਹਾਂ ਨੂੰ ਆਪਣੇ ਮੁੰਡੇ ਦੇ ਘਰ ਤੋਂ ਬਾਹਰ ਜਾਣ ਅਤੇ ਸਕੂਲ ਜਾਣ ਦੀ ਹੀ ਜਾਣਕਾਰੀ ਸੀ ਪਰ ਬਾਅਦ 'ਚ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ। ਪਰਿਵਾਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਮੁੰਡਾ ਪਹਿਲਾਂ ਵੀ ਆਪਣੇ ਸਾਥੀਆਂ ਨਾਲ ਬਾਹਰ ਜਾਂਦਾ-ਆਉਂਦਾ ਸੀ। ਹਾਲਾਂਕਿ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਪੁਲਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਨਹਿਰ 'ਚ ਨੌਜਵਾਨ ਦੀ ਭਾਲ ਲਈ ਵੱਖ-ਵੱਖ ਟੀਮਾਂ ਨੂੰ ਸਰਗਰਮ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਪਟਿਆਲਾ, ਸਮਾਣਾ, ਪਾਤੜਾਂ ਅਤੇ ਖਨੌਰੀ ਸਮੇਤ ਹੋਰ ਇਲਾਕਿਆਂ ਦੀਆਂ ਬਚਾਅ ਟੀਮਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ। ਫਿਲਹਾਲ ਨੌਜਵਾਨ ਦੀ ਭਾਲ ਅਤੇ ਘਟਨਾ ਦੀ ਜਾਂਚ ਜਾਰੀ ਹੈ। ਪੁਲਸ ਵੱਲੋਂ ਸੁਰੱਖਿਅਤ ਬਚੇ ਦੋਵੇਂ ਨੌਜਵਾਨਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਤਿੰਨੇ ਨੌਜਵਾਨ ਨਹਿਰ ’ਤੇ ਕਿਉਂ ਆਏ ਸਨ ਅਤੇ ਨੌਜਵਾਨ ਵੱਲੋਂ ਨਹਿਰ 'ਚ ਛਾਲ ਮਾਰਨ ਦੀ ਨੌਬਤ ਕਿਹੜੀਆਂ ਹਾਲਾਤਾਂ 'ਚ ਆਈ। ਪੁਲਸ ਜਾਂਚ ਅਤੇ ਅਧਿਕਾਰਤ ਜਾਣਕਾਰੀ ਤੋਂ ਬਾਅਦ ਹੀ ਘਟਨਾ ਦੇ ਪੂਰੇ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
