ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
Monday, Nov 02, 2026 - 11:28 AM (IST)
ਨਵੀਂ ਦਿੱਲੀ/ਚੰਡੀਗੜ੍ਹ (ਏਜੰਸੀ) : ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ. ਏ. ਕਿਊ. ਐੱਮ.) ਨੇ ਐਤਵਾਰ ਨੂੰ ਪੰਜਾਬ ਦੇ 7 ਜ਼ਿਲਿਆਂ ਦੇ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਵੱਧਦੀਆਂ ਘਟਨਾਵਾਂ ’ਤੇ ਰੋਕ ਲਾਉਣ ਲਈ ਸਖ਼ਤੀ ਨਾਲ ਨਿਗਰਾਨੀ ਕਰਨ ਅਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਸੀ. ਏ. ਕਿਊ. ਐੱਮ. ਦੇ ਮੈਂਬਰ ਸਕੱਤਰ ਤਰੁਣ ਪੀਠੋੜੇ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਬੈਠਕ ਦੌਰਾਨ ਦਿੱਤੇ ਗਏ। ਬੈਠਕ ’ਚ ਫਰੀਦਕੋਟ, ਫਿਰੋਜ਼ਪੁਰ, ਬਰਨਾਲਾ, ਬਠਿੰਡਾ, ਪਟਿਆਲਾ, ਮਾਲੇਰਕੋਟਲਾ ਅਤੇ ਸੰਗਰੂਰ ਦੇ ਜ਼ਿਲਾ ਮੈਜਿਸਟ੍ਰੇਟ ਅਤੇ ਸੀਨੀਅਰ ਪੁਲਸ ਕਪਤਾਨ ਸ਼ਾਮਲ ਹੋਏ। ਸੀ. ਏ. ਕਿਊ. ਐੱਮ. ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਮੈਂਬਰ ਸਕੱਤਰ ਤਰੁਣ ਪੀਠੋੜੇ ਨੇ ਪੰਜਾਬ ’ਚ ਪਰਾਲੀ ਸਾੜਨ ਦੀਆਂ ਹਾਲੀਆ ਘਟਨਾਵਾਂ ’ਚ ਵਾਧੇ ਦੇ ਮੱਦੇਨਜ਼ਰ ਅੱਜ ਸਮੀਖਿਆ ਬੈਠਕ ਕੀਤੀ।
ਇਹ ਵੀ ਪੜ੍ਹੋ : ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
ਬੈਠਕ ’ਚ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਅਤੇ ਪਰਾਲੀ ਪ੍ਰਬੰਧਨ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਕਮਿਸ਼ਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਪ੍ਰਭਾਵਸ਼ਾਲੀ ਤਾਇਨਾਤੀ ਯਕੀਨੀ ਬਣਾਉਣ ਦਾ ਵੀ ਹੁਕਮ ਦਿੱਤਾ ਗਿਆ। ਅਧਿਕਾਰੀਆਂ ਨੂੰ ਕਿਸਾਨਾਂ ਵਿਚਾਲੇ ਜਾਗਰੂਕਤਾ ਮੁਹਿੰਮ ਤੇਜ਼ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਸ ਮੁਲਾਜ਼ਮਾਂ ਸਮੇਤ ਪ੍ਰਸ਼ਾਸਨਿਕ ਪੱਧਰ ਦੇ ਮੁਲਾਜ਼ਮਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ : Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
