ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ
Tuesday, Sep 15, 2026 - 04:07 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ 3 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ 1 ਗੈਰ-ਕਾਨੂੰਨੀ .30 ਬੋਰ ਪਿਸਤੌਲ ਬਰਾਮਦ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ-ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅੱਗੇ ਸਪਲਾਈ ਲਈ ਡਰੋਨ ਰਾਹੀਂ ਹੈਰੋਇਨ, ਅਫੀਮ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਦੋਸ਼ੀਆਂ ਅਤੇ ਹੋਰ ਸਾਥੀਆਂ ਵਿਚਕਾਰ ਸਬੰਧ ਵੀ ਸਥਾਪਤ ਕੀਤੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ
ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਪੀ.ਐਸ. ਕੰਟੋਨਮੈਂਟ, ਪੀ.ਐਸ. ਏ-ਡਿਵੀਜ਼ਨ ਅਤੇ ਪੀ.ਐਸ. ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰਨ, ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
