ਪੰਜਾਬ : ਥਾਣੇ ਅੰਦਰ ਦੋਸ਼ੀ ਨੇ ਕੀਤੀ ਖ਼ੁਦਕੁਸ਼ੀ, ਗੁੱਸੇ ''ਚ ਆਏ ਪਰਿਵਾਰ ਨੇ ਕਰ ''ਤਾ ਹੰਗਾਮਾ
Monday, May 11, 2026 - 11:38 AM (IST)
ਅਮਲੋਹ (ਜਗਦੇਵ) : ਇੱਥੇ ਥਾਣਾ ਅਮਲੋਹ 'ਚ ਪੁਲਸ ਰਿਮਾਂਡ 'ਤੇ ਲਿਆਂਦੇ ਗਏ ਦੋਸ਼ੀ ਵਲੋਂ ਥਾਣੇ ਦੀ ਬੈਰਕ 'ਚ ਹੀ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੋਸ਼ੀ ਦੀ ਮਾਂ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਇਕ ਮਾਮਲੇ 'ਚ ਪੁਲਸ ਵਲੋਂ ਹਿਰਾਸਤ 'ਚ ਲੈ ਕੇ ਥਾਣਾ ਅਮਲੋਹ ਲਿਆਂਦਾ ਗਿਆ ਸੀ, ਜਿੱਥੇ ਉਸ ਨੇ ਖ਼ੁਦਕੁਸ਼ੀ ਕਰ ਲਈ। ਇਸ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਨੇ ਪੁਲਸ ਥਾਣਾ ਅਮਲੋਹ ਅੱਗੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ।
ਉਨ੍ਹਾਂ ਨੇ ਪੁਲਸ 'ਤੇ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਥਾਣੇ ਦੇ ਪੁਲਸ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਪੁੱਤ ਦੀ ਮੌਤ ਹੋਈ ਹੈ। ਇਸ ਮਾਮਲੇ ਸਬੰਧੀ ਐੱਸ. ਐੱਸ. ਪੀ. ਫਤਿਹਗੜ੍ਹ ਸਾਹਿਬ ਸ਼ੁੱਭਮ ਅਗਰਵਾਲ ਨੇ ਦੱਸਿਆ ਕਿ ਦੋਸ਼ੀ ਦਵਿੰਦਰ ਸਿੰਘ ਪੁਲਸ ਰਿਮਾਂਡ 'ਤੇ ਸੀ।
ਇਹ ਵੀ ਪੜ੍ਹੋ : PSEB 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ, ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ
ਉਸ ਵਲੋਂ ਥਾਣੇ ਦੀ ਬੈਰਕ ਅੰਦਰ ਫ਼ਾਹਾ ਲਾ ਲਿਆ ਗਿਆ। ਪੁਲਸ ਵਲੋਂ ਤੁਰੰਤ ਦੋਸ਼ੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਸਾਰੀ ਜਾਂਚ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਗਵਾਈ 'ਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
