ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...

Tuesday, Jul 28, 2026 - 02:37 PM (IST)

ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ 'ਚ ਬਿਜਲੀ ਵਿਭਾਗ ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਇਨ੍ਹਾਂ ਅੰਕੜਿਆਂ ਦੇ ਮੁਤਾਬਕ 40 ਹਜ਼ਾਰ ਤੋਂ ਜ਼ਿਆਦਾ ਬਿਜਲੀ ਖ਼ਪਤਕਾਰ ਇਸ ਵੇਲੇ ਡਿਫਾਲਟਰ ਹੋ ਚੁੱਕੇ ਹਨ। ਇਨ੍ਹਾਂ ਡਿਫ਼ਾਲਟਰਾਂ ਵੱਲ 40 ਕਰੋੜ ਤੋਂ ਜ਼ਿਆਦਾ ਦਾ ਬਿਜਲੀ ਬਕਾਇਆ ਖੜ੍ਹਾ ਹੈ, ਜਿਨ੍ਹਾਂ 'ਚ ਸਰਕਾਰੀ ਵਿਭਾਗਾਂ ਦੇ ਦਫ਼ਤਰ ਵੀ ਸ਼ਾਮਲ ਹਨ। ਹਾਲਾਂਕਿ ਬਿਜਲੀ ਵਿਭਾਗ ਵਲੋਂ ਲਗਾਤਾਰ ਖ਼ਪਤਕਾਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ ਅਤੇ ਹੁਣ ਕੁਨੈਕਸ਼ਨ ਕੱਟਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਬਿਜਲੀ ਵਿਭਾਗ 'ਚ ਕੁੱਲ 40,185 ਅਜਿਹੇ ਖ਼ਪਤਕਾਰ ਹਨ, ਜਿਨ੍ਹਾਂ ਨੂੰ ਡਿਫ਼ਾਲਟਰ ਕਰਾਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ ਨਿਹੰਗਾਂ ਦੀ ਚਿਤਾਵਨੀ

ਇਨ੍ਹਾਂ 'ਚ 474 ਸਰਕਾਰੀ ਵਿਭਾਗ ਹਨ, ਜਦੋਂ ਕਿ 39,711 ਸ਼ਹਿਰ ਅਤੇ ਪਿੰਡਾਂ ਦੇ ਖ਼ਪਤਕਾਰ ਹਨ। ਇਨ੍ਹਾਂ ਸਾਰਿਆਂ ਵੱਲ ਕਰੀਬ 41.88 ਕਰੋੜ ਰੁਪਏ ਦਾ ਬਿੱਲ ਬਕਾਇਆ ਹੈ। ਦੱਸਣਯੋਗ ਹੈ ਕਿ 18.27 ਕਰੋੜ ਰੁਪਏ ਸਰਕਾਰੀ ਵਿਭਾਗਾਂ ਵੱਲ ਅਤੇ ਸ਼ਹਿਰੀ ਅਤੇ ਪਿੰਡਾਂ ਦੇ ਖ਼ਪਤਕਾਰਾਂ ਨੂੰ ਮਿਲਾ ਕੇ ਕੁੱਲ 23.61 ਕਰੋੜ ਰੁਪਏ ਬਿਜਲੀ ਬਿੱਲ ਬਕਾਇਆ ਹੈ। ਸਰਕਾਰੀ ਵਿਭਾਗਾਂ 'ਚ ਵਾਟਰ ਸਪਲਾਈ, ਸੀਵਰੇਜ, ਸਟਰੀਟ ਲਾਈਟ, ਹਸਪਤਾਲ, ਸਰਕਾਰੀ ਸਕੂਲ, ਡਿਸਪੈਂਸਰੀਆਂ ਸਣੇ ਕਈ ਵਿਭਾਗ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ ਵਿਦਿਆਰਥਣ ਦੀ ਮੌਤ

ਹਾਲਾਂਕਿ ਬਿਜਲੀ ਵਿਭਾਗ ਵਲੋਂ ਇਸ ਮਾਮਲੇ 'ਚ 50 ਹਜ਼ਾਰ ਤੋਂ ਉੱਪਰ ਦੇ ਡਿਫ਼ਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ, ਜਦੋਂ ਕਿ ਇਕ ਲੱਖ ਤੋਂ ਜ਼ਿਆਦਾ ਦੇ ਬਿਜਲੀ ਬਿੱਲ ਦੇ ਡਿਫ਼ਾਲਟਰਾਂ ਦੇ ਹੁਣ ਬਿਜਲੀ ਕੁਨੈਕਸ਼ਨ ਕੱਟਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਰੀਬ 150 ਬਿਜਲੀ ਕੁਨੈਕਸ਼ਨ ਵੀ ਕੱਟ ਦਿੱਤੇ ਗਏ ਹਨ। ਵਿਭਾਗ ਨੇ ਲੋਕਾਂ ਨੂੰ ਜਲਦ ਤੋਂ ਜਲਦ ਬਿਜਲੀ ਬਿੱਲ ਜਮ੍ਹਾਂ ਕਰਨ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News