ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸੜਕਾਂ 'ਤੇ ਨਿਕਲਣ ਤੋਂ ਪਹਿਲਾਂ ਸਾਵਧਾਨ

Sunday, Nov 15, 2026 - 03:01 PM (IST)

ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸੜਕਾਂ 'ਤੇ ਨਿਕਲਣ ਤੋਂ ਪਹਿਲਾਂ ਸਾਵਧਾਨ

ਮਾਨਸਾ  (ਮਿੱਤਲ) : ਪੰਜਾਬ ਪੁਲਸ ਵੱਲੋਂ ਸੂਬੇ ਭਰ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਮਾਨਸਾ ਪੁਲਸ ਵੱਲੋਂ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਸਥਾਨਾਂ ਸਮੇਤ ਕਈ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਨਸਾ ਦੇ ਸੀਨੀਅਰ ਕਪਤਾਨ ਪੁਲਸ ਵੈਭਵ ਚੌਧਰੀ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ 24 ਘੰਟੇ ਤੱਤਪਰ ਹੈ। ਪੁਲਸ ਵੱਲੋਂ ਸਮੇਂ-ਸਮੇਂ ’ਤੇ ਨਾਕਾਬੰਦੀ, ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਜ਼ਿਲੇ ਦੀ ਸ਼ਾਂਤੀ ਭੰਗ ਨਾ ਕਰ ਸਕੇ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਐੱਸ. ਐੱਸ. ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਸਿਰਫ ਪੁਲਸ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਹਰ ਨਾਗਰਿਕ ਨੂੰ ਪੁਲਸ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਮਾਜ ਵਿਰੋਧੀ ਗਤੀਵਿਧੀਆਂ, ਨਸ਼ਾ ਸਮੱਗਲਿੰਗ ਅਤੇ ਹੋਰ ਗੈਰ-ਕਾਨੂੰਨੀ ਕੰਮਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਮਿਲਣ ਵਾਲੀ ਹਰ ਸੂਚਨਾ ਦੀ ਗੁਪਤ ਤੌਰ ’ਤੇ ਪੜਤਾਲ ਕੀਤੀ ਜਾਵੇਗੀ। ਜੇਕਰ ਜਾਂਚ ਦੌਰਾਨ ਕੋਈ ਵਿਅਕਤੀ ਜਾਂ ਮੁਲਾਜ਼ਮ ਗਲਤ ਕੰਮਾਂ ’ਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ ਤਨਖ਼ਾਹਾਂ ਕੱਟਣ ਦੇ ਹੁਕਮ, ਪੜ੍ਹੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਇਸੇ ਮੁਹਿੰਮ ਤਹਿਤ ਥਾਣਾ ਜੋਗਾ ਦੇ ਮੁਖੀ ਕੁਲਵੰਤ ਸਿੰਘ ਔਜਲਾ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਪਿੰਡ ਅਕਲੀਆ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸਿਰਫ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਹੀ ਜਾਂਚ ਨਹੀਂ ਕੀਤੀ ਜਾ ਰਹੀ, ਸਗੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਾ ਮੁੱਖ ਮਕਸਦ ਸੜਕ ਹਾਦਸਿਆਂ ਨੂੰ ਰੋਕਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨਾ ਹੈ। ਥਾਣਾ ਮੁਖੀ ਕੁਲਵੰਤ ਸਿੰਘ ਔਜਲਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੌਰਾਨ ਪੂਰਾ ਸਹਿਯੋਗ ਦੇਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਇਲਾਕੇ ’ਚ ਕੋਈ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


 


author

Babita

Content Editor

Related News