ਪੰਜਾਬ ਦੇ ਇਸ ਜ਼ਿਲ੍ਹੇ ’ਚ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖ਼ਾਹ

Monday, Nov 15, 2021 - 10:59 AM (IST)

ਅੰਮ੍ਰਿਤਸਰ (ਨੀਰਜ) - ਸਰਕਾਰੀ ਵਿਭਾਗਾਂ ’ਚ ਰਹਿ ਕੇ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਛੁੱਟੀ ਦੇ ਬਾਵਜੂਦ ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਸਮੂਹ ਪ੍ਰਬੰਧਕੀ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ, ਜਿਸ ’ਚ ਡੀ.ਸੀ. ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਸਰਕਾਰੀ ਕਰਮਚਾਰੀ ਕੋਰੋਨਾ ਵੈਕਸੀਨ ਨਹੀਂ ਲਗਵਾਏਗਾ, ਉਸਦੀ ਤਨਖ਼ਾਹ ਨੂੰ ਰੋਕ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ

ਇੰਨਾ ਹੀ ਨਹੀਂ ਪ੍ਰਸ਼ਾਸਨ ਵਲੋਂ ਸੋਮਵਾਰ ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਰਾਹੀਂ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਕੋਲੋਂ ਉਨ੍ਹਾਂ ਕਰਮਚਾਰੀਆਂ ਦਾ ਡਾਟਾ ਮੰਗਵਾਇਆ ਜਾ ਰਿਹਾ ਹੈ, ਜਿਨ੍ਹਾਂ ਕੋਰੋਨਾ ਵੈਕਸੀਨ ਲਗਵਾ ਲਈ ਹੈ ਅਤੇ ਜਿਨ੍ਹਾਂ ਨੇ ਨਹੀਂ ਲਗਵਾਈ ਹੈ। ਜਿਨ੍ਹਾਂ ਕਰਮਚਾਰੀਆਂ ਨੇ ਵੈਕਸੀਨ ਲਗਵਾ ਲਈ ਹੈ, ਉਨ੍ਹਾਂ ਨੂੰ ਸਰਟੀਫਿਕੇਟ ਦਿਖਾਉਣਾ ਹੋਵੇਗਾ। ਡੀ.ਸੀ. ਨੇ ਕਿਹਾ ਕਿ ਇਕ ਵਾਰ ਫਿਰ ਤੋਂ ਕੁਝ ਦੇਸ਼ਾਂ ’ਚ ਅਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜ ’ਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ ਜਿਸ ਦੇ ਨਾਲ ਅਲਰਟ ਰਹਿਣ ਦੀ ਲੋੜ ਹੈ ਅਤੇ ਸਾਰੇ ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾਣਾ ਜ਼ਰੂਰੀ ਹੈ । 

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਵਿਧਾਨ ਸਭਾ ਚੋਣਾਂ ਦੌਰਾਨ ਵੀ ਆਮ ਜਨਤਾ ਦਾ ਆਪਸ ’ਚ ਮੇਲ-ਮਿਲਾਪ ਵਧੇਗਾ ਅਤੇ ਇਸ ਹਾਲਾਤ ’ਚ ਸਾਰੇ ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾਣਾ ਜ਼ਰੂਰੀ ਹੈ ਤਾਂ ਕਿ ਕੋਰੋਨਾ ਦੀ ਸੰਭਾਵਿਕ ਲਹਿਰ ਤੋਂ ਬਚਿਆ ਜਾ ਸਕੇ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵੀ ਦੱਸਿਆ ਕਿ ਮੌਜੂਦਾ ਸਮੇਂ ’ਚ ਉਹੀ ਲੋਕ ਬੀਮਾਰ ਹੋ ਰਹੇ ਹਨ ਜਿਨ੍ਹਾਂ ਕੋਰੋਨਾ ਵੈਕਸੀਨ ਨਹੀਂ ਲਗਵਾਈ ਹੈ। ਇਸ ਮੌਕੇ ਏਡੀਸੀ ਰੁਹੀ ਦੁਗ, ਏ.ਡੀ.ਸੀ. ਰਣਬੀਰ ਸਿੰਘ ਮੂਧਲ, ਐੱਸ. ਡੀ. ਐੱਮ. ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਟੀ. ਬੈਨਥ ਆਦਿ ਮੌਜੂਦ ਰਹੇ ।

ਪੜ੍ਹੋ ਇਹ ਵੀ ਖ਼ਬਰ ਵੱਡੀ ਖ਼ਬਰ : ਚੋਣ ਮੈਦਾਨ 'ਚ ਉਤਰੇਗੀ ਸੋਨੂੰ ਸੂਦ ਦੀ ਭੈਣ ਮਾਲਵਿਕਾ 

ਨੋਟ - ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਤਨਖ਼ਾਹ ਨਾ ਦੇਣੀ ਸਹੀ ਹੈ ਜਾਂ ਗ਼ਲਤ, ਕੁਮੈਂਟ ਕਰਕੇ ਦਿਓ ਜਵਾਬ


Rahul Singh

Content Editor

Related News