ਪੰਜਾਬ ਨੇ ਹਾਸਲ ਕੀਤਾ ਇਹ ਵੱਡਾ ਮੁਕਾਮ, ਭਾਰਤ ਦੇ ਤਿੰਨ ਮੋਹਰੀ ਸੂਬਿਆਂ ’ਚੋਂ ਇਕ

Thursday, Oct 03, 2024 - 05:47 PM (IST)

ਚੰਡੀਗੜ੍ਹ : ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਮੌਕੇ ਕਰਵਾਈ ਗਈ ਵੱਕਾਰੀ ‘ਇੰਡੀਆ ਬਲੱਡ ਡੋਨੇਸ਼ਨ ਐੱਨ. ਜੀ. ਓ. ਕਨਕਲੇਵ’ ਦੌਰਾਨ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੀ ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ (ਬੀਟੀਐੱਸ) ਵੱਲੋਂ ਪ੍ਰਦਾਨ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਨੂੰ ਲੈ ਕੇ ਕੰਗਨਾ ਦੇ ਵਿਵਾਦਤ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਬਿਆਨ

ਇਸ ਸ਼ਾਨਾਮੱਤੀ ਪ੍ਰਾਪਤੀ ਲਈ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਪੰਜਾਬ ਨੂੰ ਵਧਾਈ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਨਤਾ ਸਾਲ 2023-24 ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਦਿੱਤੀ ਗਈ ਹੈ। ਇਸ ਸਮੇਂ (ਸਾਲ 2023-24) ਦੌਰਾਨ, ਕੌਂਸਲ ਨੇ 11,109 ਖੂਨਦਾਨ ਕੈਂਪ ਲਗਾਏ ਅਤੇ ਭਾਰਤ ਸਰਕਾਰ ਦੇ 460,000 ਯੂਨਿਟ ਦੇ ਟੀਚੇ ਨੂੰ ਪਾਰ ਕਰਦਿਆਂ 493,000 ਯੂਨਿਟ ਖੂਨ ਇਕੱਠਾ ਕੀਤਾ। ਇਹ ਐਵਾਰਡ ਬੀ.ਟੀ.ਐੱਸ./ਪੀ.ਐੱਸ.ਬੀ.ਟੀ.ਸੀ. ਦੇ ਸੰਯੁਕਤ ਡਾਇਰੈਕਟਰ ਡਾ. ਸੁਨੀਤਾ ਦੇਵੀ ਅਤੇ ਸੁਰਿੰਦਰ ਸਿੰਘ ਨੇ ਰਾਜ ਦੀ ਤਰਫ਼ੋਂ ਪ੍ਰਾਪਤ ਕੀਤਾ। ਡਾ. ਬਲਬੀਰ ਸਿੰਘ ਨੇ ਸੁਰੱਖਿਅਤ ਖੂਨ ਦੀ ਲਗਾਤਾਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਖੂਨ ਸੰਚਾਰ ਟੀਮਾਂ ਦੇ ਨਿਰੰਤਰ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਜਿਹੀਆਂ ਲੋਕਪੱਖੀ ਪਹਿਲਕਦਮੀਆਂ ਨੂੰ ਚਲਾਉਣ ਅਤੇ ਸੂਬੇ ਭਰ ਵਿਚ ਸਵੈਇੱਛਤ ਖੂਨਦਾਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਤੇ ਪ੍ਰਫੁਲਿਤ ਕਰਨ ਲਈ ਪ੍ਰੋਜੈਕਟ ਡਾਇਰੈਕਟਰ ਪੀ.ਐੱਸ.ਏ.ਸੀ.ਐੱਸ.- ਕਮ- ਡਾਇਰੈਕਟਰ, ਪੀ.ਐੱਸ.ਬੀ.ਟੀ.ਸੀ. ਵਰਿੰਦਰ ਕੁਮਾਰ ਸ਼ਰਮਾ ਦੇ ਸਮਰਥਨ ਅਤੇ ਅਗਵਾਈ ਦੀ ਵੀ ਸ਼ਲਾਘਾ ਕੀਤੀ।

 

ਇਹ ਵੀ ਪੜ੍ਹੋ : ਸਰਪੰਚੀ ਚੋਣਾਂ ਤੋਂ ਪਹਿਲਾਂ ਫਿਰ ਕੰਬਿਆ ਪੰਜਾਬ, ਕਾਂਗਰਸੀ ਆਗੂ ਦੇ ਨੌਜਵਾਨ ਪੁੱਤ ਦਾ ਕਤਲ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ 182 ਲਾਇਸੰਸਸ਼ੁਦਾ ਖੂਨ ਕੇਂਦਰਾਂ ਦਾ ਮਜ਼ਬੂਤ ਨੈੱਟਵਰਕ ਮੌਜੂਦ ਹੈ, ਜਿਸ ਵਿਚ ਸਾਰੇ ਜ਼ਿਲ੍ਹਿਆਂ ’ਚ ਫੈਲੇ 49 ਸਰਕਾਰੀ ਖੂਨ ਕੇਂਦਰ ਸ਼ਾਮਲ ਹਨ, ਜੋ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੇ ਹਨ। ਇਨ੍ਹਾਂ ਕੇਂਦਰਾਂ ਵਿਚੋਂ, 83 ਲਾਇਸੰਸਸ਼ੁਦਾ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟਸ (ਬੀ.ਸੀ.ਐਸ.ਯੂ.) ਹਨ, ਜਿਸ ਵਿਚ 26 ਸਰਕਾਰੀ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟਸ (ਬੀਸੀਐੱਸਯੂ) ਹਨ, ਜੋ ਪਲੇਟਲੈਟਸ ਅਤੇ ਪਲਾਜ਼ਮਾ ਵਰਗੇ ਖੂਨ ਦੇ ਮਹੱਤਵਪੂਰਣ ਤੱਤਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਂਦੇ ਹੋਏ, ਮਰੀਜ਼ਾਂ ਦੀ ਦੇਖਭਾਲ ਵਿਚ ਹੋਰ ਵਾਧਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਹਸਪਤਾਲ, ਉਪ-ਜ਼ਿਲ੍ਹਾ ਹਸਪਤਾਲ, ਸੀ.ਐੱਚ.ਸੀ., ਪੀ.ਐੱਚ.ਸੀ ਅਤੇ ਸਰਕਾਰੀ ਮੈਡੀਕਲ ਕਾਲਜਾਂ ਸਮੇਤ ਪੰਜਾਬ ਦੀਆਂ ਸਾਰੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਲਈ ਮੁਫ਼ਤ ਖੂਨ ਉਪਲਬਧ ਹੈ ਤਾਂ ਜੋ ਕੋਈ ਵੀ ਇਸ ਜੀਵਨ ਬਚਾਊ ਸਰੋਤ ਤੋਂ ਵਾਂਝਾ ਨਾ ਰਹੇ।

 

ਇਹ ਵੀ ਪੜ੍ਹੋ : ਛੁੱਟੀਆਂ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਦਫ਼ਤਰ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News