ਅਜਨਾਲਾ ਦੇ ਸਰਹੱਦੀ ਇਲਾਕਿਆਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ ਗਈ 602ਵੇਂ ਟਰੱਕ ਦੀ ਰਾਹਤ ਸਮੱਗਰੀ
Wednesday, Aug 18, 2021 - 11:08 AM (IST)
ਜਲੰਧਰ/ਜੰਮੂ-ਕਸ਼ਮੀਰ (ਵਰਿੰਦਰ ਸ਼ਰਮਾ)-ਜੰਮੂ-ਕਸ਼ਮੀਰ ਦੇ ਹੀ ਵਾਂਗ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਪਰਿਵਾਰਾਂ ਦੀ ਹਾਲਤ ਦੀ ਬਦਤਰ ਹੈ। ਪੰਜਾਬ ਕੇਸਰੀ ਸਮੂਹ ਨੇ ਹੁਣ ਵਿਕਾਸ ਦੀ ਕਮੀ ਅਤੇ ਗਰੀਬੀ ਦੀ ਮਾਰ ਝੱਲ ਰਹੇ ਇਨ੍ਹਾਂ ਲੋੜਵੰਦ ਲੋਕਾਂ ਦੀ ਮਦਦ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ। ਇਸੇ ਮੁਹਿੰਮ ਤਹਿਤ ਬੀਤੇ ਦਿਨ 602ਵੇਂ ਟਰੱਕ ਦੀ ਰਾਹਤ ਸਮੱਗਰੀ ਪੰਜਾਬ ਦੇ ਸਰਹੱਦੀ ਇਲਾਕੇ ਅਜਨਾਲਾ ਸੈਕਟਰ ਦੇ ਪਿੰਡ ਵਾਣਾ ਵਿਚ ਰਹਿੰਦੇ ਲੋੜਵੰਦ ਲੋਕਾਂ ਲਈ ਭਿਜਵਾਈ ਗਈ।
ਇਸ ਵਾਰ ਦੀ ਰਾਹਤ ਸਮੱਗਰੀ ਗਿਆਨਸਥਲ ਮੰਦਰ ਅਤੇ ਲਾਲਾ ਜਗਤ ਨਾਰਾਇਣ ਨਿਸ਼ਕਾਮ ਸੇਵਾ ਸੁਸਾਇਟੀ ਲੁਧਿਆਣਾ ਵੱਲੋਂ ਭਿਜਵਾਈ ਗਈ। ਇਹ ਸਮੱਗਰੀ ਮੰਦਰ ਦੇ ਸਵ. ਪ੍ਰਧਾਨ ਜਗਦੀਸ਼ ਬਜਾਜ ਦੀ ਯਾਦ ਵਿਚ ਭਿਜਵਾਈ ਗਈ। ਪੰਜਾਬ ਕੇਸਰੀ ਸਮੂਹ ਦੇ ਸੰਪਾਦਕ ਸ਼੍ਰੀ ਵਿਜੇ ਚੋਪੜਾ ਵੱਲੋਂ ਰਵਾਨਾ ਕੀਤੇ ਗਏ ਇਸ ਟਰੱਕ ਵਿਚ 300 ਪਰਿਵਾਰਾਂ ਲਈ ਰਾਸ਼ਨ ਭਿਜਵਾਇਆ ਗਿਆ, ਜਿਸ ਵਿਚ ਆਟਾ, ਚੌਲ, ਦਾਲ, ਤੇਲ, ਖੰਡ, ਚਾਹ, ਮਸਾਲੇ ਅਤੇ ਸਾਬਣ ਆਦਿ ਸ਼ਾਮਲ ਸਨ। ਟਰੱਕ ਰਵਾਨਾ ਕਰਦੇ ਸਮੇਂ ਪ੍ਰਧਾਨ ਪ੍ਰਵੀਣ ਬਜਾਜ, ਜਨਰਲ ਸਕੱਤਰ ਰਮੇਸ਼ ਗੁੰਬਰ ਅਤੇ ਰਾਹਤ ਵੰਡ ਟੀਮ ਦੇ ਇੰਚਾਰਜ ਵਰਿੰਦਰ ਸ਼ਰਮਾ ਯੋਗੀ ਵੀ ਹਾਜ਼ਰ ਸਨ।