ਪੰਜਾਬ ''ਚ ਵੱਡਾ ਹਾਦਸਾ, ਬਿਆਸ ਨੇੜੇ ਸਵਾਰੀਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ
Thursday, Dec 05, 2024 - 05:42 PM (IST)
ਬਿਆਸ (ਰੋਹਿਤ) : ਬਿਆਸ ਨੇੜੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਇਹ ਹਾਦਸਾ ਬੱਸ ਅਤੇ ਇੱਟਾਂ ਨਾਲ ਭਰੀ ਟਰਾਲੀ ਵਿਚਕਾਰ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬੱਸ ਦੇ ਪਰਖੱਚੇ ਉਡ ਗਏ। ਹਾਦਸੇ ਵਿਚ ਇਕ ਵਿਅਕਤੀ ਦੀਆਂ ਲੱਤਾਂ ਸਰੀਰ ਤੋਂ ਵੱਖ ਹੋ ਗਈਆਂ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਇਮਰੀ ਸਕੂਲ 'ਚ ਮਚੀ ਹਾਹਾਕਾਰ, ਘਟਨਾ ਦੇਖ ਕੰਬ ਗਿਆ ਸਾਰਾ ਪਿੰਡ
ਜ਼ੋਰਦਾਰ ਟੱਕਰ ਤੋਂ ਬਾਅਦ ਸਵਾਰੀਆਂ ਬਸ ਵਿਚ ਹੀ ਫਸ ਗਈਆਂ। ਸਥਾਨਕ ਲੋਕਾਂ ਅਤੇ ਰਾਹਗੀਰਾਂ ਵਲੋਂ ਬੱਸ ਦੀਆਂ ਬਾਡੀਆਂ ਤੋੜ ਕੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਘਟਨਾ ਤੋਂ ਬਾਅਦ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਘਰ ਅੰਦਰੋਂ ਆ ਰਹੀਆਂ ਸੀ ਕੁੜੀ ਦੀਆਂ ਚੀਕਾਂ, ਜਦੋਂ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e