ਪੰਜਾਬ ਦੀਆਂ ਨਹਿਰਾਂ ''ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Friday, Nov 20, 2020 - 03:26 PM (IST)

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਵਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦਰਿੰਦਗੀ: ਫ਼ਾਜ਼ਿਲਕਾ ਤੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਕੁੜੀ ਨਾਲ 6 ਵਿਅਕਤੀਆਂ ਵਲੋਂ ਗੈਂਗਰੇਪ

ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਘੱਗਰ ਲਿੰਕ ਅਤੇ ਇਸ 'ਚ ਫ਼ੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ 'ਬੀ' 'ਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ 'ਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ 'ਏ' 'ਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ ਜੋ ਗਰੁੱਪ 'ਬੀ' 'ਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ 'ਏ' ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬੱਚਦਾ ਪਾਣੀ ਮਿਲੇਗਾ।

ਇਹ ਵੀ ਪੜ੍ਹੋ : ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓ ਬਣਾ ਕੇ ਵਾਇਰਲ ਦੇ ਮਾਮਲੇ 'ਚ ਆਇਆ ਨਵਾਂ ਮੋੜ

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ 'ਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਤੇ ਇਨਾਂ ਦੇ ਰਜਬਾਹਿਆਂ ਅਤੇ ਕਸੂਰ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬੱਚਦਾ ਪਾਣੀ ਮਿਲੇਗਾ।


Baljeet Kaur

Content Editor

Related News