ਪੰਜਾਬ ਵਿਚ ਬੈਨ ਹੋਇਆ ਇਹ ਕੈਪਸੂਲ, ਵਿਕਰੀ ''ਤੇ ਲੱਗੀ ਪਾਬੰਦੀ

Saturday, May 31, 2025 - 12:10 PM (IST)

ਪੰਜਾਬ ਵਿਚ ਬੈਨ ਹੋਇਆ ਇਹ ਕੈਪਸੂਲ, ਵਿਕਰੀ ''ਤੇ ਲੱਗੀ ਪਾਬੰਦੀ

ਮਾਨਸਾ (ਮਨਜੀਤ ਕੌਰ) : ਜ਼ਿਲਾ ਮੈਜਿਸਟ੍ਰੇਟ ਕੁਲਵੰਤ ਸਿੰਘ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੀ ਹਦੂਦ ਅੰਦਰ ਪ੍ਰੈਗਾਬਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐੱਮ. ਜੀ. ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾਂਦੀ ਹੈ। ਇਹ ਹੁਕਮ 31 ਜੁਲਾਈ 2025 ਤਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਹੈਰਾਨੀਜਨਕ ਘਟਨਾ, ਅੱਧੀ ਰਾਤ ਨੂੰ ਕੋਈ ਜੇ. ਸੀ. ਬੀ. ਮਸ਼ੀਨਾਂ ਨਾਲ ਢਾਹ ਗਿਆ ਆਲੀਸ਼ਾਨ ਕੋਠੀ

ਵਾਹਨਾਂ 'ਤੇ ਨੰਬਰ ਪਲੇਟਾਂ ਲਾਉਣ ਵਾਲੇ ਦੁਕਾਨਦਾਰਾਂ ਲਈ ਹਦਾਇਤਾਂ ਜਾਰੀ

ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੋ ਵੀ ਦੁਕਾਨਦਾਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ’ਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਲਿਹਾਜ਼ਾ ਉਕਤ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬਦਲੀਆਂ ਗਈਆਂ ਨੰਬਰ ਪਲੇਟਾਂ ਦੀ ਸਾਵਧਾਨੀ ਨਾਲ ਨਿਪਟਾਰਾ ਕਰਨ ਤਾਂ ਜੋ ਕੋਈ ਗਲਤ ਅਨਸਰਾਂ ਹੱਥ ਇਹ ਪਲੇਟਾਂ ਨਾ ਲੱਗਣ। 

ਇਹ ਵੀ ਪੜ੍ਹੋ : ਪੰਜਾਬ : ਮੌਕ ਡਰਿੱਲ ਨੂੰ ਲੈ ਕੇ ਜਾਰੀ ਹੋਏ ਹੁਕਮ, ਬਲੈਕ ਆਊਟ ਲਈ ਤੈਅ ਹੋਇਆ ਸਮਾਂ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ

ਜ਼ਿਲਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News