ਲੀਹੋਂ ਲੱਥੇ ਪੰਜਾਬ ਨੂੰ ਮੁੜ ਪੈਰਾਂ ਸਿਰ ਖੜੇ ਕਰਨ ਲਈ ਕੈਪਟਨ ਸਰਕਾਰ ਕਰ ਹੀ ਹੈ ਯਤਨ : ਮੋਫਰ

Friday, Jan 26, 2018 - 11:52 AM (IST)

ਲੀਹੋਂ ਲੱਥੇ ਪੰਜਾਬ ਨੂੰ ਮੁੜ ਪੈਰਾਂ ਸਿਰ ਖੜੇ ਕਰਨ ਲਈ ਕੈਪਟਨ ਸਰਕਾਰ ਕਰ ਹੀ ਹੈ ਯਤਨ : ਮੋਫਰ

ਬੁਢਲਾਡਾ (ਮਨਜੀਤ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਲੀਹਾਂ ਤੋਂ ਲੱਥੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਅੱਠ ਮਹੀਨਿਆਂ ਦੇ ਕਾਰਜਕਾਲ ਦੌਰਾਨ ਅਨੇਕਾਂ ਹੀ ਸਕੀਮਾਂ ਲਿਆ ਕੇ ਸਮੁੱਚੇ ਵਰਗਾਂ ਨੂੰ ਖੁਸ਼ਹਾਲੀ ਦੇ ਰਾਹ ਵੱਲ ਤੋਰਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਦੇ ਰਾਹ ਤੁਰੇ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ਹਾਲੀ ਲਿਆਉਣ ਲਈ ਹਜਾਰਾਂ ਕਿਸਾਨਾਂ ਦਾ ਕਰਜ਼ਾ ਮੁਆਫ ਕੈਪਟਨ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਸ਼ਹਿਰਾਂ ਦੇ ਸੁੰਦਰੀ ਕਰਨ ਲਈ ਹਜ਼ਾਰਾਂ ਕਰੋੜਾ ਰੁਪਏ ਪੰਜਾਬ ਮੰਡੀ ਬੋਰਡ, ਨਗਰ ਨਿਗਮਾਂ, ਨਗਰ ਕੋਂਸਲਾਂ ਅਤੇ ਨਗਰ ਪੰਚਾਇਤਾਂ ਨੂੰ ਜਾਰੀ ਕੀਤੇ ਹਨ ਅਤੇ ਇਸ ਦੇ ਨਾਲ ਨੌਜਵਾਨ ਵਰਗ ਨੂੰ ਨੌਕਰੀਆਂ ਦੇਣ ਲਈ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ ਜੋ ਆਪਣੇ ਆਪ 'ਚ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕੈਪਟਨ ਅਮਰਿੰਦਰ ਸਿੰਘ ਨੌਜਵਾਨ ਵਰਗ ਲਈ ਅਨੇਕਾਂ ਸਹੂਲਤਾਂ ਦਾ ਐਲਾਨ ਕਰਨਗੇ ਤਾਂ ਕਿ ਸਮੁੱਚਾ ਚੋਣ ਮੈਨੀਫੈਸਟੋ ਲਾਗੂ ਕਰਕੇ ਵਿਰੋਧੀ ਪਾਰਟੀਆਂ ਦੇ ਮੂੰਹ ਬੰਦ ਕੀਤੇ ਜਾ ਸਕਣ। ਅਕਾਲੀ-ਭਾਜਪਾ ਸਰਕਾਰ ਰੇਤੇ ਦੇ ਚੜੇ ਅਸਮਾਨੀ ਭਾਅ 100 ਰੁਪਏ ਕੁਇੰਟਲ ਤੋਂ ਘਟਾ ਕੇ 40 ਰੁ. ਕੁਇੰਟਲ ਕਰਕੇ ਸ਼ਲਾਘਾਯੋਗ ਕਦਮ ਪੁੱਟਿਆ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜੂ ਅੱਕਾਂਵਾਲੀ, ਗੋਗਾ ਅੱਕਾਂਵਾਲੀ, ਗੁਰਮੀਤ ਸਿੰਘ ਗੀਤੂ ਬੀਰੋਕੇ ਤੋਂ ਇਲਾਵਾ ਹੋਰ ਵੀ ਯੂਥ ਆਗੂ ਮੌਜੂਦ ਸਨ।


Related News