ਭਲਕੇ ਪੰਜਾਬ ਦੌਰੇ ’ਤੇ ਭਾਜਪਾ ਦੇ ਇਹ ਤਿੰਨ ਵੱਡੇ ਮੰਤਰੀ, ਇਸ ਮੁੱਦੇ ’ਤੇ ਕਰਨਗੇ ਵਿਚਾਰ ਚਰਚਾ

Wednesday, Oct 27, 2021 - 06:02 PM (IST)

ਭਲਕੇ ਪੰਜਾਬ ਦੌਰੇ ’ਤੇ ਭਾਜਪਾ ਦੇ ਇਹ ਤਿੰਨ ਵੱਡੇ ਮੰਤਰੀ, ਇਸ ਮੁੱਦੇ ’ਤੇ ਕਰਨਗੇ ਵਿਚਾਰ ਚਰਚਾ

ਚੰਡੀਗੜ੍ਹ (ਬਿਊਰੋ) : ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਗਿਆ ਹੈ, ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨੇੜੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਦੇ ਤਿੰਨ ਸੀਨੀਅਰ ਆਗੂ ਪੰਜਾਬ ਦੌਰੇ ’ਤੇ ਆ ਰਹੇ ਹਨ, ਜੋ ਭਲਕੇ ਚੰਡੀਗੜ੍ਹ ਵਿਖੇ ਪਹੁੰਚ ਜਾਣਗੇ। ਚੰਡੀਗੜ੍ਹ ਆਉਣ ਵਾਲੇ ਭਾਜਪਾ ਆਗੂਆਂ ’ਚ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ, ਸਹਿ ਇੰਚਾਰਜ ਹਰਦੀਪ ਪੁਰੀ, ਸਹਿ ਇੰਚਾਰਜ ਮੀਨਾਕਸ਼ੀ ਲੇਖੀ ਦੇ ਨਾਂ ਸ਼ਾਮਲ ਹਨ। 

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੌਰੇ ’ਤੇ ਆ ਰਹੇ ਭਾਜਪਾ ਦੇ ਇਹ ਸਾਰੇ ਵੱਡੇ ਆਗੂ ਚੋਣਾਂ ਨੂੰ ਲੈ ਕੇ ਭਲਕੇ ਚੰਡੀਗੜ੍ਹ ਵਿੱਚ ਇੱਕ ਵੱਡੀ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਦੁਆਰਾ ਇਸ ਮੀਟਿੰਗ ਵਿੱਚ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)


author

rajwinder kaur

Content Editor

Related News