ਪੰਜਾਬ ਨੂੰ ਨਿਵੇਸ਼ ਦੇ ਨਜ਼ਰੀਏ ਤੋਂ ਮੋਹਰੀ ਸੂਬਿਆਂ ਦੇ ਰੂਪ ''ਚ ਵਿਕਸਿਤ ਕਰਾਂਗੇ : ਅਮਰਿੰਦਰ

Saturday, Nov 17, 2018 - 09:29 AM (IST)

ਪੰਜਾਬ ਨੂੰ ਨਿਵੇਸ਼ ਦੇ ਨਜ਼ਰੀਏ ਤੋਂ ਮੋਹਰੀ ਸੂਬਿਆਂ ਦੇ ਰੂਪ ''ਚ ਵਿਕਸਿਤ ਕਰਾਂਗੇ : ਅਮਰਿੰਦਰ

ਜਲੰਧਰ (ਧਵਨ)—ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ ਨੂੰ ਨਿਵੇਸ਼ ਦੇ ਨਜ਼ਰੀਏ ਤੋਂ ਮੋਹਰੀ ਸੂਬਿਆਂ ਦੇ ਰੂਪ 'ਚ ਵਿਕਸਿਤ ਕਰਨਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਮਕਸਦ ਹੈ ਤਾਂ ਕਿ ਸੂਬੇ 'ਚ ਵੱਧ ਤੋਂ ਵੱਧ ਗਿਣਤੀ 'ਚ ਪੂੰਜੀ ਨਿਵੇਸ਼ ਕਰਨ ਲਈ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਹੁਕਮਾਂ 'ਤੇ ਵੱਖ-ਵੱਖ ਜ਼ਿਲਿਆਂ 'ਚ  ਲਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੀ ਸਫਲਤਾ ਬਾਰੇ  ਕਿਹਾ ਕਿ ਉਹ ਆਸਵੰਦ ਹਨ  ਕਿ ਪੰਜਾਬ ਜਲਦੀ ਹੀ ਵੱਡੇ ਅਤੇ ਛੋਟੇ ਉਦਯੋਗਾਂ ਲਈ ਨਿਵੇਸ਼ ਦੇ ਨਜ਼ਰੀਏ ਤੋਂ ਸਭ ਤੋਂ ਮਨਪਸੰਦ ਸੂਬਾ ਬਣ ਕੇ ਸਾਹਮਣੇ ਆਏਗਾ ਅਤੇ ਕਾਂਗਰਸ ਸਰਕਾਰ ਇਸ ਸਬੰਧੀ ਹਰ ਸੰਭਵ ਕਦਮ ਚੁੱਕਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਮਕਸਦ  ਘਰ-ਘਰ ਰੋਜ਼ਗਾਰ ਦੀ ਕਾਂਗਰਸ ਦੀ ਸਕੀਮ ਨੂੰ ਲਾਗੂ ਕਰਨਾ ਹੈ।  ਪੰਜਾਬ ਦੇ 39 ਸਥਾਨਾਂ 'ਤੇ ਰੋਜ਼ਗਾਰ ਮੇਲਿਆਂ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਹੈ, ਜਿਨ੍ਹਾਂ 'ਚ ਕਈ ਕੰਪਨੀਆਂ ਨੇ ਹਿੱਸਾ ਲੈ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਭਰੋਸਾ ਦਿੱਤਾ ਹੈ।  

 ਉਨ੍ਹਾਂ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਨੇ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਂ ਦੀ ਵਧਦੀ ਦਿਲਚਸਪੀ ਨੂੰ ਦੇਖਿਆ ਅਤੇ ਨਾਲ ਹੀ ਹੁਣ ਉਹ ਆਸਵੰਦ ਹਨ  ਕਿ ਨੌਜਵਾਨਾਂ ਨੂੰ ਲੋੜੀਂਦੀ ਗਿਣਤੀ 'ਚ ਰੋਜ਼ਗਾਰ ਦੇ ਮੌਕੇ ਉਪਲੱਬਧ ਹੋ ਜਾਣਗੇ।  ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਸਰਕਾਰ ਨੇ ਉਦਯੋਗਿਕ ਨਜ਼ਰੀਏ ਨਾਲ ਪੰਜਾਬ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ ਅਤੇ ਨਵੀਂ ਉਦਯੋਗਿਕ ਨੀਤੀ ਨਾਲ ਨਵੇਂ ਉੱਦਮੀਆਂ ਨੇ ਪੰਜਾਬ ਵੱਲ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ।  ਪੰਜਾਬ 'ਚ ਖੇਤੀ  ਸੈਕਟਰ 'ਚ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਸੰਭਵ ਨਹੀਂ ਹੈ, ਇਸ ਲਈ ਉਦਯੋਗਾਂ ਨੂੰ ਮਜ਼ਬੂਤੀ ਦੇ ਕੇ ਹੀ ਬੇਰੋਜ਼ਗਾਰੀ ਨੂੰ ਦੂਰ ਕਰਨ 'ਚ ਮਦਦ ਮਿਲੇਗੀ।


author

Shyna

Content Editor

Related News