ਪੰਜਾਬ ਵਿਚ ਕਹਿਰ ਵਰ੍ਹਾਉਣ ਲੱਗੀ ਕੜਾਕੇ ਦੀ ਠੰਡ, 22 ਸਾਲਾ ਨੌਜਵਾਨ ਦੀ ਮੌਤ
Tuesday, Jan 14, 2025 - 01:30 PM (IST)
ਮੋਗਾ (ਆਜ਼ਾਦ) : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਹੁਣ ਜਾਨਲੇਵਾ ਸਾਬਤ ਹੋ ਰਹੀ ਹੈ। ਮੋਗਾ ਨੇੜਲੇ ਪਿੰਡ ਸਲ੍ਹੀਣਾ ਨਿਵਾਸੀ ਗੁਰਪ੍ਰੀਤ ਸਿੰਘ (22) ਦੀ ਠੰਡ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਉਸ ਦੇ ਪਿਤਾ ਭਜਨ ਸਿੰਘ ਨੇ ਕਿਹਾ ਕਿ ਮੇਰਾ ਬੇਟਾ 4 ਜਨਵਰੀ ਨੂੰ ਕੰਮ ’ਤੇ ਗਿਆ ਸੀ ਪਰ ਵਾਪਸ ਨਾ ਆਇਆ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਉਕਤ ਨੇ ਦੱਸਿਆ ਕਿ ਅਸੀਂ ਤਲਾਸ਼ ਕੀਤੀ ਤਾਂ ਉਹ ਪਿੰਡ ਰੱਤੀਆਂ ਕੋਲ ਸਾਨੂੰ ਡਿੱਗਿਆ ਪਿਆ ਮਿਲਿਆ, ਜਿਸ ਨੂੰ ਅਸੀਂ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ, ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਜਿੱਥੇ ਉਸ ਨੇ ਦਮ ਤੋੜ ਦਿੱਤਾ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਠੰਡ ਕਾਰਣ ਗੁਰਪ੍ਰੀਤ ਸਿੰਘ ਦੀ ਮੌਤ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e