ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

Friday, Nov 13, 2026 - 11:56 AM (IST)

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਮਾਛੀਵਾੜਾ ਸਾਹਿਬ/ਸਮਰਾਲਾ (ਟੱਕਰ/ਬੰਗੜ/ਬੇਦੀ/ਪਰਮਿੰਦਰ) : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਚ ਸਾਡੀ ਸਰਕਾਰ ਬਣਨ ਤੋਂ ਬਾਅਦ ਜਾਂ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ ਰਹੇਗਾ ਕਿਉਂਕਿ ਅੱਜ ਪੰਜਾਬ ਦੀ ਜਵਾਨੀ ਨੂੰ ਇਨ੍ਹਾਂ ਦੋਵੇਂ ਹੀ ਪ੍ਰਮੁੱਖ ਮੁੱਦਿਆਂ ਨੇ ਤਬਾਹ ਕਰਕੇ ਰੱਖ ਦਿੱਤਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਚੰਨੀ ਵਲੋਂ ‘ਜਵਾਨੀ ਸੰਭਾਲ ਯਾਤਰਾ’ ਦਾ ਰਾਤ ਨੂੰ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਰਿਹਾਇਸ਼ ’ਤੇ ਵਿਸ਼ਰਾਮ ਕਰਨ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਸ਼ੇ, ਗੈਂਗਸਟਰਵਾਦ ਅਤੇ ਵਧਦੇ ਅਪਰਾਧ ਨੂੰ ਨੱਥ ਪਾਉਣ ਵਿਚ ਨਾਕਾਮ ਰਹੀ ਹੈ ਅਤੇ ਸਾਡੀ ਸਰਕਾਰ ਆਉਣ ’ਤੇ ਅਸੀਂ ਇਕ ਨੀਤੀ ਤਿਆਰ ਕੀਤੀ ਹੈ ਜਿਸ ਤਹਿਤ ਨਸ਼ਿਆਂ ਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਟਰਾਂਸਪੋਰਟਰਾਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਸਾਡੇ ਤੋਂ ਸਰਕਾਰ ਨੇ 4 ਸਾਲ ਦਾ ਇਕੱਠਾ ਟੈਕਸ ਵਸੂਲਣ ਦਾ ਫੁਰਮਾਨ ਜਾਰੀ ਕੀਤਾ ਹੋਇਆ ਹੈ ਜਿਸ ਤਹਿਤ ਟਰਾਂਸਪੋਰਟ ਦਾ ਕਿੱਤਾ ਫੇਲ੍ਹ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ’ਤੇ ਟਰਾਂਸਪੋਰਟਰਾਂ ਅਤੇ ਟਰੱਕ ਯੂਨੀਅਨ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੀ ਜਵਾਨੀ ਸੰਭਾਲ ਯਾਤਰਾ ਕੱਢਣ ਦਾ ਮੁੱਖ ਉਦੇਸ਼ ਪਰਿਵਾਰਾਂ ਨੂੰ ਸੁਨੇਹਾ ਦੇਣਾ ਹੈ ਕਿ ਉਹ ਆਪਣੇ ਪੁੱਤਾਂ ਦਾ ਖਿਆਲ ਰੱਖਣ ਅਤੇ ਨਸ਼ਿਆਂ ਤੋਂ ਬਚਾਉਣ। 

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਉਨ੍ਹਾਂ ਕਿਹਾ ਕਿ ਪਿਛਲੀ ‘ਆਪ’ ਸਰਕਾਰ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਇਕੱਠਾ ਕਰਨ ਦਾ ਦਾਅਵਾ ਕੀਤਾ ਸੀ ਪਰ ਅੱਜ 20 ਕਰੋੜ ਵੀ ਇਕੱਠੇ ਨਹੀਂ ਹੋਏ ਅਤੇ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਚੱਲ ਰਹੀ ਹੈ ਪਰ ਸਾਡੀ ਸਰਕਾਰ ਮਾਈਨਿੰਗ ਤੋਂ 20 ਹਜ਼ਾਰ ਕਰੋੜ ਇਕੱਠਾ ਕਰਕੇ ਦਿਖਾਵੇਗੀ ਅਤੇ ਲੋਕਾਂ ਦੀ ਸਹੂਲਤ ’ਤੇ ਖਰਚੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀ ਅਰਥਵਿਵਸਥਾ ਦੇ ਸੁਧਾਰ ਲਈ ਇਕ ਰੋਡ ਮੈਪ ਵੀ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਪੰਜਾਬ ਦੀਆਂ ਮਾਵਾਂ, ਭੈਣਾਂ ਨੂੰ ਜੋ ਸਨਮਾਨ ਰਾਸ਼ੀ ਮਿਲਦੀ ਹੈ ਉਸ ਵਿਚ ਕੋਈ ਰਾਸ਼ੀ ਘਟਾਈ ਨਹੀਂ ਬਲਕਿ ਵਾਧਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਜੋ ਸਖੀ ਯੋਜਨਾ ਤਹਿਤ ਔਰਤਾਂ ਕੰਮ ਕਰਦੀਆਂ ਹਨ ਉਨ੍ਹਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਅਕਾਲੀ-ਭਾਜਪਾ ਗਠਜੋੜ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕ ਹੁਣ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੀ ਐੱਨ.ਡੀ.ਏ. ਦਾ ਬਿਲਕੁਲ ਵੀ ਸਾਥ ਨਹੀਂ ਦੇਣਗੇ। ਇਸ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਸਮਰਾਲਾ ਤੋਂ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਇਸ ‘ਜਵਾਨੀ ਸੰਭਾਲ ਯਾਤਰਾ’ ਮੌਕੇ ਲੋਕਾਂ ਦੇ ਹੋਏ ਭਰਵੇਂ ਇਕੱਠ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਪਿਆਰ ਸਦਕਾ ਅਗਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ। ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ, ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਜ਼ਿਲ੍ਹਾ ਉਪ ਪ੍ਰਧਾਨ ਜੇ.ਪੀ. ਸਿੰਘ ਮੱਕੜ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਤਿੰਦਰ ਸਿੰਘ ਜੋਗਾ ਬਲਾਲਾ, ਸੁਰਿੰਦਰ ਕੁੰਦਰਾ, ਅਜਮੇਰ ਸਿੰਘ ਪੂਰਬਾ, ਭੁਪਿੰਦਰ ਸਿੰਘ ਕਾਹਲੋਂ, ਸਰਪੰਚ ਬਲਵਿੰਦਰ ਸਿੰਘ, ਨੰਦ ਕਿਸ਼ੋਰ, ਪਰਮਜੀਤ ਪੰਮੀ, ਹਰਚੰਦ ਸਿੰਘ, ਗੁਰਮੁਖ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ : ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਚੋਣ ਜ਼ਾਬਤਾ ਲਾਗੂ, ਇਸ ਦਿਨ ਤੋਂ ਭਰੀ ਜਾਵੇਗੀ ਨਾਮਜ਼ਦਗੀ 

ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਆਪ’ ਤੋਂ ਸਮਰਥਨ ਲੈਣ ਤੇ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪਹਿਲੀ ਗੱਲ ਤਾਂ ਪੰਜਾਬ ਵਿਚ ਪੂਰਨ ਬਹੁਮਤ ਵਾਲੀ ਕਾਂਗਰਸ ਸਰਕਾਰ ਬਣੇਗੀ ਅਤੇ ਜੇਕਰ ਕਿਸੇ ਨੂੰ ਬਹੁਮਤ ਨਾ ਮਿਲਿਆ ਤਾਂ ਪਾਰਟੀ ‘ਆਪ’ ਤੋਂ ਨਾ ਤਾਂ ਸਮਰਥਨ ਲਵੇਗੀ ਅਤੇ ਨਾ ਹੀ ਉਸਨੂੰ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ‘ਆਪ’ ਤੋਂ ਪੰਜਾਬ ਦੀ ਲੁੱਟ ਦਾ ਹਿਸਾਬ ਲਿਆ ਜਾਵੇਗਾ ਕਿਉਂਕਿ ਦਿੱਲੀ ਬੈਠੇ ਆਕਾਵਾਂ ਦੇ ਇਸ਼ਾਰਿਆਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਇਸ ਦੇ ਵਿਧਾਇਕਾਂ ਨੇ ਸੂਬੇ ਨੂੰ ਬਹੁਤ ਲੁੱਟਿਆ ਅਤੇ ਲੁੱਟ ਦਾ ਪੈਸਾ ਵਾਪਸ ਲੋਕਾਂ ਵਿਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : ਈ. ਡੀ. ਵੱਲੋਂ ਪੰਜਾਬ ਵਿਚ ਵੱਡੀ ਰੇਡ, ਕਈ ਘੰਟਿਆਂ ਤੋਂ ਚੱਲ ਰਹੀ ਜਾਂਚ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News