ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਝੂਠੇ : ਬ੍ਰਹਮਪੁਰਾ

Wednesday, Dec 27, 2017 - 01:53 PM (IST)

ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਝੂਠੇ : ਬ੍ਰਹਮਪੁਰਾ

ਖਡੂਰ ਸਾਹਿਬ (ਕੁਲਾਰ) - ਲੋਕਾਂ ਨੂੰ ਅਕਾਲੀ ਦਲ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਪੰਜਾਬ ਵਾਸੀ ਅੱਜ ਵੀ ਯਾਦ ਕਰਦੇ ਨੇ ਅਤੇ ਜਨਤਾ ਫਿਰ ਤੋਂ ਅਕਾਲੀ ਸਰਕਾਰ ਆਉਣ ਦੀ ਉਡੀਕ ਕਰਨ ਲੱਗ ਪਈ ਹੈ ਤਾਂ ਕਿ ਉਨ੍ਹਾਂ ਨੂੰ ਫਿਰ ਉਹੀ ਸਹੂਲਤਾਂ ਮਿਲ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। 
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹੁਣ ਤੱਕ ਪੰਜਾਬ ਦੀ ਜਨਤਾ ਨੂੰ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ ਅਤੇ ਕਿਸਾਨ ਆਪਣੇ ਕਰਜ਼ੇ ਮੁਆਫੀ ਦੀ ਉਡੀਕ ਵਿਚ ਹਨ ਪਰ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਨਵਾਂ ਲਾਰਾ ਲਾ ਦਿੱਤਾ ਜਾਂਦਾ ਹੈ ਅਤੇ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਝੂਠੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜੋ ਵੀ ਪੰਜਾਬ ਦੇ ਵਿਕਾਸ ਲਈ ਪ੍ਰਾਜੈਕਟ ਚੱਲ ਰਹੇ ਹਨ, ਉਹ ਸਭ ਅਕਾਲੀ ਸਰਕਾਰ ਦੀ ਹੀ ਦੇਣ ਹੈ।
ਇਸ ਮੌਕੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਮੈਂਬਰ ਵਰਕਿੰਗ ਕਮੇਟੀ ਅਕਾਲੀ ਦਲ, ਕੁਲਦੀਪ ਸਿੰਘ ਔਲਖ ਵਰਕਿੰਗ ਕਮੇਟੀ ਮੈਂਬਰ ਅਕਾਲੀ ਦਲ, ਸਰਬਜੀਤ ਸਿੰਘ ਬਾਣੀਆਂ ਪ੍ਰਧਾਨ ਲੋਕਲ ਕਮੇਟੀ, ਸਰਕਲ ਪ੍ਰਧਾਨ ਗਿਆਨੀ ਹਰਦੀਪ ਸਿੰਘ, ਜਥੇਦਾਰ ਮੇਘ ਸਿੰਘ ਪ੍ਰੈੱਸ ਸਕੱਤਰ, ਸੁਖਜਿੰਦਰ ਸਿੰਘ ਲਾਡੀ ਸੰੰਤੀ ਮੈਂਬਰ, ਨਛੱਤਰ ਸਿੰਘ ਖਹਿਰਾ, ਜਸਬੀਰ ਸਿੰਘ ਮਹਿਤੀਆ, ਸਰੂਪ ਸਿੰਘ, ਦਵਿੰਦਰ ਸਿੰਘ ਸਰਪੰਚ ਮਾਲਚੱਕ ਆਦਿ ਹਾਜ਼ਰ ਸਨ।


Related News