ਸੁਨੀਲ ਜਾਖੜ ਲਿਖਣਗੇ ਨਵੀਂ ਇਬਾਰਤ - ਰਿੰਕੂ ਢਿੱਲੋਂ

Thursday, Sep 21, 2017 - 01:12 PM (IST)

ਸੁਨੀਲ ਜਾਖੜ ਲਿਖਣਗੇ ਨਵੀਂ ਇਬਾਰਤ - ਰਿੰਕੂ ਢਿੱਲੋਂ

ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜ਼ਿਮਨੀ ਚੋਣ ਲਈ ਟਿਕਟ ਦੇ ਕੇ ਚੋਣ ਮੈਦਾਨ 'ਚ ਉਤਾਰੇ ਜਾਣ 'ਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ, ਉੱਪ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਸੋਸ਼ਲ ਮੀਡੀਆ ਸੈੱਲ ਦੇ ਮਾਝਾ ਅਤੇ ਦੁਆਬਾ ਜੋਨਾਂ ਦੇ ਚੇਅਰਮੈਨ ਦਵਿੰਦਰਬੀਰ ਸਿੰਘ ਰਿੰਕੂ ਢਿੱਲੋਂ ਨੇ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਮੌਕੇ ਐਲਾਣੇ ਗਏ ਉਮੀਦਵਾਰ ਸੁਨੀਲ ਜਾਖੜ ਨੂੰ ਚੰਡੀਗੜ੍ਹ•ਕਾਂਗਰਸ ਭਵਨ ਸਥਿਤ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿੰਦਿਆਂ ਕਿਹਾ ਕਿ ਸੁਨੀਲ ਜਾਖੜ ਇਕ ਅਜਿਹੇ ਆਗੂ ਹਨ ਜੋ ਕਾਂਗਰਸ ਪਾਰਟੀ ਲਈ ਗੁਰਦਾਸਪੁਰ ਤੋਂ ਜਿੱਤ ਦੀ ਇਬਾਰਤ ਲਿਖਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਗੁਰਦਾਸਪੁਰ ਵਾਸੀਆਂ ਦੀਆਂ ਭਾਵਨਾਂਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਜਿਸ ਦੇ ਮੱਦੇ ਨਜ਼ਰ ਹੀ ਗੁਰਦਾਸਪੁਰ ਵਾਸੀ ਕਾਂਗਰਸ ਦਾ ਝੰਡਾ ਬੁਲੰਦ ਰੱਖਣਗੇ ਅਤੇ ਭਾਜਪਾ ਸਮੇਤ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਗੁਰਦਾਸਪੁਰ ਤੋਂ ਵੱਡੀ ਸਿਕਤਸ ਮਿਲੇਗੀ। 


Related News